ਨੂਰਪੁਰ ਬੇਦੀ, 20 ਨਵੰਬਰ (ਹਰਦੀਪ ਸਿੰਘ ਢੀਂਡਸਾ)-ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਲਾਲਪੁਰ ਦੀ ਰਹਿਨੁਮਾਈ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਪਿੰਡ ਲਾਲਪੁਰ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ, ਜੋ ਕਿ ਪਿੰਡ ਲਾਲਪੁਰ ਤੋਂ ਬੜਵਾ, ਚਹਿੜ ਮੁਜਾਰਾ, ਮੂਸਾਪੁਰ ਅਸਮਾਨਪੁਰ, ਸੰਦੋਆ, ਆਜਮਪੁਰ ਨੂਰਪੁਰ ਬੇਦੀ, ਗੋਪਾਲਪੁਰ, ਸਿੰਘਪੁਰ ਸਮੀਰੋਵਾਲ, ਮਾਣਕੁ ਮਾਜਰਾ ਫੂਕਾ ਪੁਰ ਬਾੜੀਆ, ਝੱਜ ਚੌਂਕ, ਸੰਗਤਪੁਰ, ਅਗਮਪੁਰ ਤੋਂ ਹੁੰਦਾ ਹੋਇਆ ਇਤਿਹਾਸਕ ਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਅਨੰਦਪੁਰ ਸਾਹਿਬ ਸੰਪੂਰਨ ਹੋਇਆ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਭਾਈ ਕੁਲਜਿੰਦਰ ਸਿੰਘ ਲਾਲਪੁਰ ਨੇ ਕੀਤੀ | ਇਸ ਮੌਕੇ ਘੱਟ ਗਿਣਤੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸੰਗਤ ਨੂੰ ਸ਼ਤਾਬਦੀ ਸਮਾਗਮਾਂ 'ਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਸਮੁੱਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਪਿੰਡ ਦੇ ਸਰਪੰਚ ਧੰਨਰਾਜ, ਹਰਵਿੰਦਰ ਸਿੰਘ, ਸਵੇਕ ਸਿੰਘ, ਮਨਜਿੰਦਰ ਸਿੰਘ, ਬਲਵਿੰਦਰ ਸਿੰਘ, ਪ੍ਰਦੀਪ ਸਿੰਘ, ਗੁਰਦੇਵ ਸਿੰਘ, ਦਲਵਿੰਦਰ ਸਿੰਘ ਤੇ ਹੋਰਾਂ ਸਮੇਤ ਲਾਗਲੇ ਪਿੰਡਾਂ ਦੀਆਂ ਸੰਗਤਾਂ ਸ਼ਾਮਿਲ ਸਨ |