13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਡੂਮੇਵਾਲ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਸੁਪਰ ਚੈਰੀਟੇਬਲ ਹਸਪਤਾਲ ਦਾ ਅੱਜ ਹੋਵੇਗਾ ਉਦਘਾਟਨ

ਅਜੀਤ ਡੈਸਕ 22-11-2025
ਕਾਹਨਪੁਰ ਖੂਹੀ, 21 ਨਵੰਬਰ (ਗੁਰਬੀਰ ਸਿੰਘ ਵਾਲੀਆ)-ਪਿੰਡ ਡੂਮੇਵਾਲ ਵਿਖੇ ਤਿਆਰ ਹੋਇਆ ਸ੍ਰੀ ਗੁਰੂ ਗੋਬਿੰਦ ਸਿੰਘ ਸੁਪਰ ਚੈਰੀਟੇਬਲ ਹਸਪਤਾਲ ਹੁਣ ਕੱਲ੍ਹ ਦੇ ਉਦਘਾਟਨ ਸਮਾਗਮ ਲਈ ਪੂਰੀ ਤਰ੍ਹਾਂ ਤਿਆਰ ਹੈ | ਉਦਘਾਟਨ ਤੋਂ ਪਹਿਲਾਂ ਕੌਮੀ ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ, ਵਰਲਡ ਕੈਂਸਰ ਕੇਅਰ ਦੇ ਮੁਖੀ ਡਾ. ਕੁਲਵੰਤ ਸਿੰਘ ਧਾਲੀਵਾਲ ਤੇ ਵਰਲਡ ਕੈਂਸਰ ਕੇਅਰ (ਇੰਡੀਆ) ਦੇ ਡਾਇਰੈਕਟਰ ਅਜੈਵੀਰ ਸਿੰਘ ਲਾਲਪੁਰਾ ਨੇ ਸਾਰੇ ਪ੍ਰਬੰਧਾਂ ਅਤੇ ਆਖਰੀ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ 22 ਨਵੰਬਰ 2025 ਨੂੰ ਸਵੇਰੇ 10 ਵਜੇ ਇਲਾਹੀ ਕੀਰਤਨ ਦੀ ਸ਼ੁਰੂਆਤ ਹੋਵੇਗੀ | ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਖਾਸ ਮੌਕੇ ਲਈ ਅਮਰੀਕਾ (ਲਾਸ ਐਂਜਲਿਸ) ਤੋਂ ਪ੍ਰਸਿੱਧ ਕੀਰਤਨੀ ਭਾਈ ਅਨੰਤਵੀਰ ਸਿੰਘ ਖਾਸ ਤੌਰ 'ਤੇ ਪਹੁੰਚ ਚੁੱਕੇ ਹਨ | ਲਾਲਪੁਰਾ ਨੇ ਇਹ ਵੀ ਦੱਸਿਆ ਕਿ ਕੱਲ੍ਹ ਦੇ ਸਮਾਗਮ ਵਿਚ ਕੇਂਦਰੀ ਮੰਤਰੀ, ਸੰਸਦ ਮੈਂਬਰ ਤੇ ਹੋਰ ਕਈ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੇ | ਵਰਲਡ ਕੈਂਸਰ ਕੇਅਰ ਦੇ ਮੁਖੀ ਡਾ. ਕੁਲਵੰਤ ਸਿੰਘ ਢਾਲੀਵਾਲ ਨੇ ਕਿਹਾ, 'ਅਸੀਂ ਇਕ ਮੁਹਿੰਮ 'ਤੇ ਹਾਂ ਕੈਂਸਰ ਨੂੰ ਜੜ੍ਹ ਤੋਂ ਖਤਮ ਕਰਨ ਦੀ ਮੁਹਿੰਮ |' ਉਨ੍ਹਾਂ ਨੇ ਕਿਹਾ ਕਿ ਇਹ ਹਸਪਤਾਲ ਇਸ ਮਿਸ਼ਨ ਦਾ ਵੱਡਾ ਹਿੱਸਾ ਹੈ ਅਤੇ ਇਸ ਦੇ ਰਾਹੀਂ ਖੇਤਰ ਦੇ ਹਜ਼ਾਰਾਂ ਲੋਕਾਂ ਨੂੰ ਬਹੁਤ ਲਾਭ ਮਿਲੇਗਾ | ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸ ਵੱਡੇ ਪ੍ਰਾਜੈਕਟ ਦੀ ਮੁੱਖ ਜ਼ਿੰਮੇਵਾਰੀ ਅਜੈਵੀਰ ਸਿੰਘ ਲਾਲਪੁਰਾ 'ਤੇ ਸੀ ਤੇ ਉਨ੍ਹਾਂ ਨੇ ਇਸ ਨੂੰ ਸ਼ੁਰੂ ਤੋਂ ਅੰਤ ਤੱਕ ਬੇਹੱਦ ਇਮਾਨਦਾਰੀ, ਸਮਰਪਣ ਤੇ ਮਿਹਨਤ ਨਾਲ ਪੂਰਾ ਕੀਤਾ | ਉਨ੍ਹਾਂ ਨੇ ਦੱਸਿਆ ਕਿ ਹਸਪਤਾਲ ਨੂੰ ਪਹਿਲੇ ਪੜਾਅ ਵਿਚ ਖੋਲਿ੍ਹਆ ਜਾ ਰਿਹਾ ਹੈ |
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਇਲਾਕੇ ਅੰਦਰ ਜੰਗਲੀ ਸੂਰ ਫਸਲਾਂ ਦੀ ਕਰ ਰਹੇ ਨੇ ਬਰਬਾਦੀ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਨੰਗਲ ਇਕਾਈ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।