13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸਾਬਕਾ ਮੁੱਖ ਮੰਤਰੀ ਚੰਨੀ ਵਲੋਂ ਲਗਾਏ ਕੈਂਪ ਦੌਰਾਨ 800 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ

ਅਜੀਤ ਡੈਸਕ 22-11-2025
ਮੋਰਿੰਡਾ, 21 ਨਵੰਬਰ (ਪਿ੍ਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਮੋਰਿੰਡਾ ਵਿਖੇ ਆਪਣੇ ਨਿਵਾਸ ਸਥਾਨ 'ਤੇ ਲਗਾਏ ਗਏ ਅੱਖਾਂ ਦੇ ਤਿੰਨ ਰੋਜ਼ਾ ਮੁਫ਼ਤ ਆਪ੍ਰੇਸ਼ਨ ਕੈਂਪ ਦੌਰਾਨ ਪਹਿਲੇ ਦਿਨ ਲਗਪਗ 800 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਇਸ ਸੰਬੰਧੀ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਦੇ ਸਪੁੱਤਰ ਨਵਜੀਤ ਸਿੰਘ ਨਵੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਪਿੰਡਾਂ ਤੋਂ ਵੱਡੀ ਗਿਣਤੀ 'ਚ ਮਰੀਜ਼ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਣ ਲਈ ਪਹੁੰਚੇ | ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਰਾਜੀਵ ਜੈਨ ਦੀ ਟੀਮ ਵਲੋਂ 800 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ ਤੇ ਹਰਜੋਤ ਸਿੰਘ ਢੰਗਰਾਲੀ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਵਲੰਟੀਅਰਾਂ ਵਲੋਂ ਮਰੀਜ਼ਾਂ ਨੂੰ ਜਾਂਚ ਕਰਵਾਉਣ ਲਈ ਸਹਿਯੋਗ ਦਿੱਤਾ ਗਿਆ ਤਾਂ ਜੋ ਸਮੂਹ ਮਰੀਜ਼ ਆਪਣੀਆਂ ਅੱਖਾਂ ਦੀ ਆਸਾਨੀ ਨਾਲ ਜਾਂਚ ਕਰਵਾ ਸਕਣ | ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੇ ਵੱਖ-ਵੱਖ ਪਿੰਡਾਂ ਤੋਂ ਲਿਆਉਣ ਅਤੇ ਵਾਪਸ ਛੱਡਣ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਸੀਨੀਅਰ ਆਗੂ ਗੁਰਿੰਦਰ ਸਿੰਘ ਢੀਡਸਾ, ਬਬਲਾ ਸਰਪੰਚ ਗੋਸਲਾਂ, ਅਮਰਜੀਤ ਸਿੰਘ ਲੱਲਾ ਰੌਣੀ, ਬਲਜਿੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤੀਸਰੀ ਵਾਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ ਦਾ ਰੂੜੇਵਾਲ ਵਿਖੇ ਸਨਮਾਨ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਇਲਾਕੇ ਅੰਦਰ ਜੰਗਲੀ ਸੂਰ ਫਸਲਾਂ ਦੀ ਕਰ ਰਹੇ ਨੇ ਬਰਬਾਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।