27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ ਬਰਸੀ 'ਤੇ ਰੂਪਨਗਰ ਜ਼ਿਲ੍ਹੇ ਤੋਂ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ ਜਥੇਬੰਦੀ ਦੇ ਆਗੂ <br/>

ਅਜੀਤ ਡੈਸਕ 03-12-2025
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਪੱਤਰ ਪ੍ਰੇਰਕ)-ਦੇਸ਼ ਭਗਤ, ਅੰਤਰਰਾਸ਼ਟਰੀ ਪ੍ਰਸਿੱਧ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 17ਵੀਂ ਬਰਸੀ ਜੱਦੀ ਪਿੰਡ ਬੁੰਡਾਲਾ ਮੰਜਕੀ ਵਿਖੇ 7 ਦਸੰਬਰ ਨੂੰ ਮਨਾਈ ਜਾ ਰਹੀ ਹੈ, ਜਿਸ 'ਚ ਰੂਪਨਗਰ ਜ਼ਿਲ੍ਹੇ ਤੋਂ ਜਥੇਬੰਦੀ ਦੇ ਆਗ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ | ਇਸ ਸੰਬੰਧੀ ਜ਼ਿਲ੍ਹਾ ਸਕੱਤਰ ਕਾਮਰੇਡ ਬਜਿੰਦਰ ਪੰਡਤ ਸਕੱਤਰ ਤੇ ਮੈਂਬਰ ਕਾਮਰੇਡ ਸੁਰਜੀਤ ਸਿੰਘ ਢੇਰ ਨੇ ਦੱਸਿਆ ਕਿ ਕਮਿਊਨਿਸਟ ਆਗੂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 17ਵੀਂ ਬਰਸੀ ਦੇ ਮੌਕੇ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਐਮ. ਏ. ਬੇਬੀ ਤੇ ਕਿਊਬਾ ਦੇ ਰਾਜਦੂਤ ਕਾਮਰੇਡ ਜੁਆਨ ਕਾਰਲੋਸ ਮਾਰਸਨ ਅਗੁਇਲੇਰਾ ਸਮੇਤ ਹੋਰ ਆਗੂ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ, ਜਿਸ 'ਚ ਸ਼ਾਮਿਲ ਹੋਣ ਲਈ ਇਕ ਬੱਸ ਰੂਪਨਗਰ ਤੋਂ ਤੇ ਦੂਜੀ ਬੱਸ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਤਹਿਸੀਲ 'ਚੋਂ ਸਵੇਰੇ 8 ਵਜੇ ਰਵਾਨਾ ਹੋਣਗੀਆਂ |

ਪਿਛਲੀ ਖ਼ਬਰ ਮੋਟਰਾਂ 'ਤੇ ਨਹੀਂ ਆ ਰਹੀ ਪੂਰੀ ਬਿਜਲੀ, ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਡੀ. ਆਰ. ਡੀ. ਓ. ਵਲੋਂ 'ਹਾਈ-ਸਪੀਡ ਫਾਈਟਰ ਏਅਰਕ੍ਰਾਫ਼ਟ ਅਸਕੇਪ' ਦਾ ਪ੍ਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।