ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-ਸੀਨੀਅਰ ਕਪਤਾਨ ਪੁਲਿਸ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਨਾਕਾਬੰਦੀ ਤੇ ਗਸ਼ਤ ਦੌਰਾਨ 4 ਨਸ਼ਾ ਕਰਨ ਦੇ ਆਦੀ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ | ਗਿ੍ਫ਼ਤਾਰੀਆਂ ਥਾਣਾ ਸਿੰਘ ਭਗਵੰਤਪੁਰ, ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਪੁਲਿਸ ਵਲੋਂ ਕੀਤੀਆਂ ਗਈਆਂ | ਅਮਨ-ਕਾਨੂੰਨ ਬਣਾਈ ਰੱਖਣ ਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕੀਤੀ ਚੈਕਿੰਗ ਦੌਰਾਨ ਕੁਲ 81 ਚਲਾਨ ਬਿਨਾਂ ਨੰਬਰ ਪਲੇਟ, ਟਿ੍ਪਲ ਰਾਈਡਿੰਗ, ਮੋਡੀਫਾਈਡ ਸਲੈਂਸਰ ਤੇ ਗਲਤ ਪਾਰਕਿੰਗ ਦੇ ਵਿਰੁੱਧ ਕੀਤੇ ਗਏ | ਐਸ. ਐਸ. ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸੰਬੰਧੀ ਕੋਈ ਵੀ ਜਾਣਕਾਰੀ ਹੈਲਪ ਲਾਈਨ 97791-00200 'ਤੇ ਸਾਂਝੀ ਕਰਨ | ਨਾਮ ਗੁਪਤ ਰੱਖਿਆ ਜਾਵੇਗਾ |