27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਜਲ ਸਪਲਾਈ ਕਾਮਿਆਂ ਵਲੋਂ ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੇ ਸਮਰਥਨ 'ਚ ਅਰਥੀ ਫ਼ੂਕ ਮੁਜ਼ਾਹਰਾ <br/>

ਸ੍ਰੀ ਅਨੰਦਪੁਰ ਸਾਹਿਬ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਠੇਕਾ ਮਜ਼ਦੂਰ ਯੂਨੀਅਨ ਵਲੋਂ ਕੀਤੇ ਰੋਸ ਮੁਜ਼ਾਹਰੇ ਦੀ ਤਸਵੀਰ | <br/> 03-12-2025
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਪੱਤਰ ਪ੍ਰੇਰਕ)-ਜਲ ਸਪਲਾਈ ਤੇ ਸੈਨੀਟੇਸ਼ਨ ਠੇਕਾ ਮਜ਼ਦੂਰ ਯੂਨੀਅਨ ਵਲੋਂ ਲਗਪਗ ਇਕ ਮਹੀਨਾ ਪਹਿਲਾਂ ਦਿੱਤੇ ਨੋਟਿਸ ਦੇ ਆਧਾਰ 'ਤੇ ਸਥਾਨਕ ਡਵੀਜ਼ਨ ਦਫ਼ਤਰ ਵਿਖੇ ਪੂਰਨ ਕੰਮ ਜਾਮ ਕਰਕੇ ਜ਼ਿਲ੍ਹਾ ਪ੍ਰਧਾਨ ਕਪਿਲ ਮਹਿੰਦਲੀ ਤੇ ਸੂਬਾ ਆਗੂ ਜਸਵੀਰ ਸਿੰਘ ਜਿੰਦਵੜੀ ਦੀ ਅਗਵਾਈ ਹੇਠ ਪਹਿਲੇ ਦਿਨ ਦਾ ਧਰਨਾ ਸ਼ੁਰੂ ਕੀਤਾ ਗਿਆ | ਧਰਨੇ ਦੀ ਹਮਾਇਤ ਲਈ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਜੀਤ ਸਿੰਘ ਢੇਰ ਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਤੋਂ ਤਰਸੇਮ ਲਾਲ ਬੜਵਾ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੋਕੇ ਮੱਖਣ ਕਾਲਸ, ਸੁਰਿੰਦਰ ਕੁਮਾਰ ਨੰਗਲ, ਸੋਨੂ ਕੁਮਾਰ ਨੰਗਲ, ਜਸਪਾਲ ਸਿੰਘ ਬੱਬਾ ਨੂਰਪੁਰ ਬੇਦੀ ਆਦਿ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਚੋਣਾਂ ਦੋਰਾਨ ਬਾਹਰੀ ਸ੍ਰੋਤ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਵਾਅਦਾ ਸਿਰਫ ਫੋਕੇ ਐਲਾਨ ਤੱਕ ਸੀਮਤ ਹੈ | ਸੂਬਾ ਸਰਕਾਰ ਵਲੋਂ ਸਰਕਾਰੀ ਵਿਭਾਗਾਂ 'ਚ ਨਿੱਜੀਕਰਨ ਪੰਚਾਇਤੀਕਰਨ ਕਰਕੇ ਲੋਕਾਂ ਦੀ ਸੰਪਤੀ ਨੂੰ ਵੇਚਿਆ ਜਾ ਰਿਹਾ, ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ | ਉਨਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਸਮੂਹ ਵਿਭਾਗਾਂ ਦੇ ਬਾਹਰੀ ਸਰੋਤਾਂ ਰਾਹੀ ਭਰਤੀ ਹੋਏ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੰਚਾਇਤੀਕਰਨ ਮੁਕੰਮਲ ਤੌਰ 'ਤੇ ਬੰਦ ਕਰਨਾ, ਬਾਹਰੀ ਸਰੋਤ ਭਰਤੀ ਮੁਲਾਜ਼ਮਾਂ ਤੇ ਜਬਰ ਬੰਦ ਕਰਨਾ, ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਫ਼ੈਸਲਾ ਲਾਗੂ ਕਰਨਾ | ਘੱਟੋ ਘੱਟ ਉਜਰਤਾਂ ਕਾਨੂੰਨ ਲਾਗੂ ਕਰਨਾ ਆਦਿ ਮੰਗਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਇਸ ਮੌਕੇ ਯੂਨੀਅਨ ਵਲੋਂ ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਦੇ ਬਾਹਰੀ ਸਰੋਤ ਮੁਲਾਜ਼ਮਾਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕਰਦੇ ਹੋਏ ਮੁਲਾਜ਼ਮਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਨਵੀਨ ਸ਼ਰਮਾ ਕੋਟਲਾ, ਜਸਵਿੰਦਰ ਕੀਰਤਪੁਰ, ਪਰਮਜੀਤ ਕੋਟਲਾ, ਪਵਨ ਬਰੋਟਾ, ਪੂਜਾ ਰਾਣੀ, ਜਸਵਿੰਦਰ ਕੌਰ, ਗੁਰਮੁਖ ਸਿੰਘ ਕਲੋਤਾ, ਸਤਿਨਾਮ ਸਿੰਘ ਕਾਕੂ ਭੁਬਲਾ, ਗੋਲਡੀ ਜਿੰਦਵੜੀ, ਨਵੀਨ, ਹਰੀ ਕਿ੍ਸ਼ਨ, ਸੁਰਿੰਦਰ ਕੁਮਾਰ, ਅਜੇ ਕੁਮਾਰ, ਸੰਜੀਵ ਰਾਣਾ, ਰਘਵੀਰ ਸਿੰਘ, ਅਰਜਨ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਮੁਲਾਜਮ ਹਾਜ਼ਰ ਸਨ |

ਪਿਛਲੀ ਖ਼ਬਰ ਵਪਾਰੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਦੋ ਪਹਿਲਵਾਨ ਕਾਰ ਸਮੇਤ ਗਿ੍ਫ਼ਤਾਰ <br/> ਅਗਲੀ ਖ਼ਬਰ ਰੂਪਨਗਰ 'ਚ ਕੱਲ੍ਹ ਤੋਂ 'ਪੈਨਸ਼ਨਰ ਸੇਵਾ ਮੇਲਾ', ਕੀਤੀ ਜਾਵੇਗੀ ਈ-ਕੇ. ਵਾਈ. ਸੀ.-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।