ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸਾਹਿਤਾਂ ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ 'ਚ ਅਸਲ੍ਹਾ ਚੁੱਕਣ, ਕੈਰੀ ਕਰਨ ਤੇ ਤਿੱਖੇ ਹਥਿਆਰ ਲੈ ਕੇ ਚੱਲਣ 'ਤੇ ਪੂਰੀ ਪਾਬੰਦੀ ਲਗਾ ਦਿੱਤੀ ਹੈ | ਹੁਕਮ ਅਨੁਸਾਰ ਲਾਇਸੰਸ ਧਾਰਕ ਵੀ ਚੋਣ ਸਮੇਂ ਦੌਰਾਨ ਅਸਲਾ ਨਹੀਂ ਰੱਖ ਸਕਣਗੇ | ਇਹ ਪਾਬੰਦੀ ਆਰਮੀ, ਪੈਰਾ ਮਿਲਟਰੀ ਫੋਰਸ, ਬਾਵਰਦੀ ਤੇ ਪੁਲਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗੀ | ਹੁਕਮ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਪ੍ਰਭਾਵੀ ਰਹੇਗਾ |