ਰੂਪਨਗਰ, 2 ਦਸੰਬਰ (ਸਤਨਾਮ ਸਿੰਘ ਸੱਤੀ)-2014 ਬੈਚ ਦੇ ਪੀ. ਸੀ. ਐਸ. ਅਫ਼ਸਰ ਅਵਿਕੇਸ਼ ਗੁਪਤਾ ਨੇ ਰੂਪਨਗਰ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ | ਉਨ੍ਹਾਂ ਕਿਹਾ ਕਿ ਆਮ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ, ਪਾਰਦਰਸ਼ਤਾ ਨਾਲ ਕੰਮ ਕਰਨਾ ਤੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਜਨਤਕ ਸਮੱਸਿਆਵਾਂ ਦਾ ਤੁਰੰਤ ਹੱਲ, ਸ਼ਹਿਰੀ ਖੇਤਰਾਂ 'ਚ ਸਾਫ਼ ਪਾਣੀ ਤੇ ਸੀਵਰੇਜ ਸਮੱਸਿਆ ਦਾ ਪੱਕਾ ਨਿਵਾਰਨ ਯਕੀਨੀ ਬਣਾਇਆ ਜਾਵੇਗਾ |