27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸ੍ਰੋ: ਅ: ਦਲ (ਪੁਨਰ ਸੁਰਜੀਤ) ਜ਼ਿਲ੍ਹਾ ਰੂਪਨਗਰ ਦਾ ਜਥਾ ਸ੍ਰੀ ਅੰਮਿ੍ਤਸਰ ਲਈ ਹੋਇਆ ਰਵਾਨਾ

ਅਜੀਤ ਡੈਸਕ 03-12-2025
ਸ੍ਰੀ ਚਮਕੌਰ ਸਾਹਿਬ, 2 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਪਾਰਟੀ ਦੇ ਕੌਮੀ ਦਫ਼ਤਰ ਦੇ ਉਦਘਾਟਨ ਵਿਚ ਸ਼ਮੂਲੀਅਤ ਲਈ ਸ੍ਰੀ ਚਮਕੌਰ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾਂ ਦੀ ਅਗਵਾਈ ਹੇਠ ਜਥਾ ਸ੍ਰੀ ਅੰਮਿ੍ਤਸਰ ਸਾਹਿਬ ਲਈ ਰਵਾਨਾ ਹੋਇਆ, ਜਿਸ 'ਚ ਸੂਬਾ ਆਗੂ ਜਥੇ:ਹਰਬੰਸ ਸਿੰਘ ਕੰਧੋਲਾ, ਜਥੇ: ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਗੁਰਿੰਦਰ ਸਿੰਘ ਗੋਗੀ, ਸੁਖਵਿੰਦਰ ਸਿੰਘ, ਨਿਰਭੈ ਸਿੰਘ, ਤੇਜਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਢਿੱਲੋਂ, ਰਾਜਿੰਦਰ ਸਿੰਘ ਦੁੱਗਰੀ, ਕੁਲਵੰਤ ਸਿੰਘ ਭੂਰੜੇ, ਅਮਰਜੀਤ ਸਿੰਘ ਬਹਿਰਾਮਪੁਰ, ਮਾਨ ਸਿੰਘ ਕਤਲੌਰ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਿਲ ਸਨ | ਇਸ ਮੌਕੇ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਕਿਹਾ ਕਿ ਪਾਰਟੀ ਦੇ ਮੁੱਖ ਦਫ਼ਤਰ ਦੇ ਉਦਘਾਟਨ ਸੰਬੰਧੀ ਹਰ ਪਾਰਟੀ ਵਰਕਰ ਉਤਸਾਹਿਤ ਹੈ |
ਪਿਛਲੀ ਖ਼ਬਰ ਇਰਵਿੰਗਜ਼ ਪਾਰਕ ਸਮਾਰਟ ਸਕੂਲ ਰਤਨਗੜ੍ਹ ਦਾ ਸਾਲਾਨਾ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਅਵਿਕੇਸ਼ ਗੁਪਤਾ ਨੇ ਸੰਭਾਲਿਆ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਦਾ ਅਹੁਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।