27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਇਰਵਿੰਗਜ਼ ਪਾਰਕ ਸਮਾਰਟ ਸਕੂਲ ਰਤਨਗੜ੍ਹ ਦਾ ਸਾਲਾਨਾ ਸਮਾਰੋਹ ਕਰਵਾਇਆ <br/>

ਇਰਵਿੰਗਜ਼ ਪਾਰਕ ਸਮਾਰਟ ਸਕੂਲ ਰਤਨਗੜ੍ਹ ਵਲੋਂ ਕਰਵਾਏ ਸਾਲਾਨਾ ਸਮਾਰੋਹ ਦੌਰਾਨ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ, ਹਾਜ਼ਰ ਦਰਸ਼ਕ | <br/> 03-12-2025
ਮੋਰਿੰਡਾ, 2 ਦਸੰਬਰ (ਪਿ੍ਤਪਾਲ ਸਿੰਘ)-ਇਰਵਿੰਗਜ਼ ਪਾਰਕ ਸਮਾਰਟ ਸਕੂਲ ਰਤਨਗੜ੍ਹ ਵਲੋਂ ਵੱਡੇ ਜੋਸ਼, ਉਤਸ਼ਾਹ ਤੇ ਸਾਂਸਕਿ੍ਤਿਕ ਰੌਣਕ ਦੇ ਨਾਲ ਸਾਲਾਨਾ ਸਮਾਰੋਹ 'ਪ੍ਰਯਾਸ-2025' ਧੂਮਧਾਮ ਨਾਲ ਮਨਾਇਆ | ਸਮਾਰੋਹ ਨੇ ਸਕੂਲ ਦੇ ਥੀਮ 'ਪ੍ਰਯਾਸ ਦੀ ਆਤਮਾ ਨੂੰ ਸੁੰਦਰ ਢੰਗ ਨਾਲ ਪ੍ਰਗਟ ਕੀਤਾ ਜੋ ਨਿਰੰਤਰ ਪ੍ਰਗਤੀ, ਦਿ੍ੜ੍ਹ ਨਿਸ਼ਚੇ ਤੇ ਉਤਕਿ੍ਸ਼ਟਤਾ ਵੱਲ ਅੱਗੇ ਵਧਣ ਦਾ ਪ੍ਰਤੀਕ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ, ਰੂਪਨਗਰ, ਪ੍ਰੇਮ ਕੁਮਾਰ ਮਿੱਤਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਨੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਰਚਨਾਤਮਿਕਤਾ ਅਤੇ ਪ੍ਰਦਰਸ਼ਨ ਦੀ ਸਰਾਹਨਾ ਕੀਤੀ | ਪ੍ਰੋਗਰਾਮ ਦੌਰਾਨ ਬੱਚਿਆਂ ਨੇ ਰੰਗ-ਬਰੰਗੀਆਂ ਸੱਭਿਆਚਾਰਕ ਪੇਸ਼ਕਾਰੀਆਂ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤੀਆਂ | ਇਸ ਮੌਕੇ ਪਿ੍ੰਸੀਪਲ ਅਨੁਰਾਧਾ ਧੀਮਾਨ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਅਕਾਦਮਿਕ ਪ੍ਰਾਪਤੀਆਂ, ਡਿਜ਼ਿਟਲ ਉੱਨਤੀ, ਖੇਡਾਂ 'ਚ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ ਤੇ ਆਉਣ ਵਾਲੇ ਸੈਸ਼ਨ ਲਈ ਨਵੀਂ ਪਹਿਲਕਦਮੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੌਕੇ ਵਿਸ਼ੇਸ਼ ਇਨਾਮ ਵੰਡ ਸਮਾਰੋਹ ਦੌਰਾਨ ਸਕੂਲ ਦੇ ਵੱਖ-ਵੱਖ ਮੁਕਾਬਲਿਆਂ 'ਚ ਅੱਵਲ ਆਉਣ ਵਾਲੇ ਤੇ 100 ਫੀਸਦੀ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਪ੍ਰੋਗਰਾਮ ਦੌਰਾਨ ਮੁੱਖ ਆਕਰਸ਼ਨ 'ਪੰਜਾਬੀ ਵਿਰਸਾ' ਤੇ 'ਭੰਗੜੇ' ਦੀ ਜੋਸ਼ ਭਰੀ ਪੇਸ਼ਕਾਰੀ ਨੇ ਪੂਰੇ ਮਾਹੌਲ ਨੂੰ ਰੌਸ਼ਨ ਕਰ ਦਿੱਤਾ | ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਪ੍ਰੋਗਰਾਮ ਦੇ ਅਖੀਰ ਸਕੂਲ ਦੇ ਡਾਇਰੈਕਟਰ ਅਤੁੱਲ ਅਰੋੜਾ ਨੇ ਆਏ ਵਿਸ਼ੇਸ਼ ਮਹਿਮਾਨਾਂ ਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਤੇ ਸਟਾਫ਼ ਨੂੰ 'ਪ੍ਰਯਾਸ-2025' ਨੂੰ ਸ਼ਾਨਦਾਰ ਸਫਲਤਾ ਬਣਾਉਣ ਲਈ ਦਿਲੋਂ ਵਧਾਈ ਦਿੱਤੀ |

ਪਿਛਲੀ ਖ਼ਬਰ ਐਨ. ਪੀ. ਐਸ. ਮੁਲਾਜ਼ਮਾਂ ਵਲੋਂ ਦਰਜ ਕੀਤੇ ਮਾਮਲੇ ਦੀਆਂ ਕਾਪੀਆਂ ਫ਼ੂਕ ਕੇ ਜਤਾਇਆ ਰੋਸ <br/> ਅਗਲੀ ਖ਼ਬਰ ਸ੍ਰੋ: ਅ: ਦਲ (ਪੁਨਰ ਸੁਰਜੀਤ) ਜ਼ਿਲ੍ਹਾ ਰੂਪਨਗਰ ਦਾ ਜਥਾ ਸ੍ਰੀ ਅੰਮਿ੍ਤਸਰ ਲਈ ਹੋਇਆ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।