27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਐਨ. ਪੀ. ਐਸ. ਮੁਲਾਜ਼ਮਾਂ ਵਲੋਂ ਦਰਜ ਕੀਤੇ ਮਾਮਲੇ ਦੀਆਂ ਕਾਪੀਆਂ ਫ਼ੂਕ ਕੇ ਜਤਾਇਆ ਰੋਸ <br/>

ਅਜੀਤ ਡੈਸਕ 03-12-2025
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਪੱਤਰ ਪ੍ਰੇਰਕ)-ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਮੂਹ ਐਨ. ਪੀ. ਐਸ. ਮੁਲਾਜ਼ਮਾਂ ਵਲੋਂ ਦਰਜ ਕੀਤੇ ਮਾਮਲੇ ਦੀਆ ਕਾਪੀਆਂ ਫ਼ੂਕ ਕੇ ਰੋਸ ਪ੍ਰਗਟ ਕੀਤਾ | ਦੱਸਣਯੋਗ ਹੈ ਕਿ ਪੁਰਾਣੀ ਪੈਨਸ਼ਨ ਯੋਜਨਾ ਲਈ ਕੌਮੀ ਮੁਹਿੰਮ ਤਹਿਤ ਬੀਤੇ ਦਿਨ 25 ਨਵੰਬਰ ਨੂੰ ਜੰਤਰ-ਮੰਤਰ 'ਤੇ ਦਿੱਲੀ ਧਰਨੇ ਕਾਰਨ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਦਿੱਲੀ ਪੁਲਿਸ ਵਲੋਂ ਸੁਖਜੀਤ ਸਿੰਘ, ਵਿਜੇਂਦਰ ਧਾਰੀਵਾਲ, ਸਰਵਜੀਤ ਸਿੰਘ, ਰੁਪੇਸ਼ ਕੁਮਾਰ ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ | ਇਸ ਮੌਕੇ ਸੂਬਾ ਪ੍ਰੈੱਸ ਸਕੱਤਰ ਪ੍ਰੇਮ ਸਿੰਘ ਠਾਕੁਰ, ਬਲਵਿੰਦਰ ਸਿੰਘ ਲੋਧੀਪੁਰ, ਹਰਭਜਨ ਸਿੰਘ, ਗਗਨ ਰਾਣਾ, ਓਮ ਪ੍ਰਕਾਸ਼ ਆਦਿ ਨੇ ਕਿਹਾ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ. ਪੀ. ਐਫ. ਕਰਮਚਾਰੀ ਯੂਨੀਅਨ ਵਲੋ ਸਾਂਝੇ ਤੌਰ 'ਤੇ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਅਤੇ ਧੱਕੇਸ਼ਾਹੀ ਦਾ ਵਿਰੋਧ ਕਰਦਿਆਂ ਦਰਜ ਮਾਮਲੇ ਦੀਆਂ ਕਾਪੀਆਂ ਸਕੂਲਾਂ, ਦਫ਼ਤਰਾਂ ਤੇ ਅਦਾਰਿਆਂ 'ਚ ਫੂਕੀਆਂ ਗਈਆਂ | ਉਨ੍ਹਾਂ ਨੇ ਸਖਤ ਨਿੰਦਾ ਕਰਦਿਆ ਕਿਹਾ ਕਿ ਸਰਕਾਰਾਂ ਦੇ ਤਾਨਾਸ਼ਾਹੀ ਰਵੱਈਏ ਦਾ ਵਿਰੋਧ ਜਾਰੀ ਰਹੇਗਾ ਤੇ ਪੁਰਾਣੀ ਪੈਨਸ਼ਨ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਗੁਰਦਰਸ਼ਨ ਸਿੰਘ, ਗੁਲਸ਼ਨ ਕੁਮਾਰ, ਅਮਰਜੀਤ ਪਾਲ, ਮਨੀਸ਼ ਕੁਮਾਰ, ਬਖਸ਼ੀਸ਼ ਸਿੰਘ, ਜਰਨੈਲ ਸਿੰਘ, ਰਵੀ ਕੁਮਾਰ, ਯੋਗੇਸ਼ ਕੁਮਾਰ, ਰਜੀਵ ਕੁਮਾਰ, ਦਿਲਾਵਰ ਸਿੰਘ, ਵਿਕਾਸ ਸੋਨੀ, ਕੁਲਬੀਰ ਸਿੰਘ, ਸੁਨੀਲ ਸੈਣੀ, ਅੰਮਿ੍ਤਪਾਲ ਸਿੰਘ, ਰਾਮ ਰਾਣਾ, ਸੁਰਿੰਦਰ ਸਿੰਘ, ਗੌਰਵ ਕੁਮਾਰ ਆਦਿ ਮੁਲਾਜ਼ਮ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਸੁੱਚਾ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਭਰ ਤੋਂ ਸੰਤ ਮਹਾਂਪੁਰਖ, ਸਮਾਜ ਸੇਵੀ ਤੇ ਰਾਜਨੀਤਕ ਸ਼ਖ਼ਸੀਅਤਾਂ ਪੱੁਜੀ... ਅਗਲੀ ਖ਼ਬਰ ਇਰਵਿੰਗਜ਼ ਪਾਰਕ ਸਮਾਰਟ ਸਕੂਲ ਰਤਨਗੜ੍ਹ ਦਾ ਸਾਲਾਨਾ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।