27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸੰਤ ਸੁੱਚਾ ਸਿੰਘ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਭਰ ਤੋਂ ਸੰਤ ਮਹਾਂਪੁਰਖ, ਸਮਾਜ ਸੇਵੀ ਤੇ ਰਾਜਨੀਤਕ ਸ਼ਖ਼ਸੀਅਤਾਂ ਪੱੁਜੀਆਂ <br/>

ਅਜੀਤ ਡੈਸਕ 03-12-2025
ਸ੍ਰੀ ਅਨੰਦਪੁਰ ਸਾਹਿਬ, 2 ਦਸੰਬਰ (ਕਰਨੈਲ ਸਿੰਘ)-ਕਾਰ ਸੇਵਾ ਲਈ ਦੁਨੀਆ ਭਰ 'ਚ ਮਸ਼ਹੂਰ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਚਾ ਸਿੰਘ ਦੇ ਅੰਤਿਮ ਦਰਸ਼ਨ ਲਈ ਦੇਰ ਰਾਤ ਤੋਂ ਵੱਡੀ ਗਿਣਤੀ 'ਚ ਸੰਗਤ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਪੁੱਜੀ | ਜ਼ਿਕਰਯੋਗ ਹੈ ਕਿ ਸੰਤ ਬਾਬਾ ਸੁੱਚਾ ਸਿੰਘ ਬੀਤੇ ਕੱਲ੍ਹ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਲੀਨ ਹੋ ਗਏ ਸਨ ਅਤੇ ਉਨ੍ਹਾਂ ਦੀ ਮਿ੍ਤਕ ਦੇਹ ਬੀਤੀ ਦੇਰ ਰਾਤ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨ ਲਈ ਲਿਆਂਦੀ ਗਈ ਸੀ | ਅੰਤਿਮ ਦਰਸ਼ਨਾਂ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਵੀ ਹਾਜ਼ਰ ਸਨ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਦਲਜੀਤ ਸਿੰਘ ਭਿੰਡਰ, ਬਾਬਾ ਮਹਿੰਦਰ ਸਿੰਘ ਯੂ. ਕੇ. ਵਾਲੇ, ਬਾਬਾ ਜੋਗਾ ਸਿੰਘ ਤਰਨਾ ਦਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਅਨਹਦ ਰਾਜ ਸਿੰਘ ਨਾਨਕਸਰ ਵਾਲੇ, ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ ਵਾਲ, ਬਾਬਾ ਖੜਕ ਸਿੰਘ, ਬਾਬਾ ਪ੍ਰੇਮ ਸਿੰਘ ਭੱਲੜੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਬਾਬਾ ਜਰਨੈਲ ਸਿੰਘ, ਬਾਬਾ ਦਿਲਬਾਗ ਸਿੰਘ ਲੋਹ ਲੰਗਰ ਵਾਲੇ, ਮੀਤ ਮੈਨੇਜਰ ਸੰਦੀਪ ਸਿੰਘ ਕਲੌਤਾ, ਪ੍ਰਦੀਪ ਸਿੰਘ ਚੰਦਪੁਰ ਆਦਿ ਨੇ ਵੀ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਤੋਂ ਇਲਾਵਾ ਇਲਾਕੇ ਭਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸੰਤ ਬਾਬਾ ਸੁੱਚਾ ਸਿੰਘ ਜੀ ਦੀਆਂ ਸੇਵਾਵਾਂ ਨੂੰ ਨਮਨ ਕੀਤਾ |

ਪਿਛਲੀ ਖ਼ਬਰ ਸਰਕਾਰ ਨੇ ਜਾਣਬੁਝ ਕੇ ਸਥਾਪਿਤ ਕਾਂਗਰਸੀ ਲੀਡਰਾਂ ਦੇ ਜ਼ੋਨ ਕੀਤੇ ਰਿਜ਼ਰਵ-ਰਾਣਾ ਕੇ. ਪੀ. <br/> ਅਗਲੀ ਖ਼ਬਰ ਐਨ. ਪੀ. ਐਸ. ਮੁਲਾਜ਼ਮਾਂ ਵਲੋਂ ਦਰਜ ਕੀਤੇ ਮਾਮਲੇ ਦੀਆਂ ਕਾਪੀਆਂ ਫ਼ੂਕ ਕੇ ਜਤਾਇਆ ਰੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।