11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਨੂਰਪੁਰ ਬੇਦੀ ਵਿਖੇ ਬਲਾਕ ਸੰਮਤੀ ਦੇ 6 ਕਵਰਿੰਗ ਸਮੇਤ ਅਕਾਲੀ ਦਲ ਦੇ 1 ਉਮੀਦਵਾਰ ਨੇ ਨਾਮਜ਼ਦਗੀ ਪੱਤਰ ਵਾਪਸ ਲਏ

ਅਜੀਤ ਡੈਸਕ 07-12-2025
ਨੂਰਪੁਰ ਬੇਦੀ, 6 ਦਸੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰ ਬੇਦੀ ਖੇਤਰ ਦੇ 17 ਸੰਮਤੀ ਜ਼ੋਨਾਂ ਲਈ ਕੁਲ 76 ਉਮੀਦਵਾਰ ਜਿਨ੍ਹਾਂ 'ਚ ਕਵਰਿੰਗ ਉਮੀਦਵਾਰ ਵੀ ਸ਼ਾਮਿਲ ਹਨ | ਅੱਜ ਨਾਮਜ਼ਦਗੀ ਵਾਪਸ ਲੈਣ ਮੌਕੇ ਕੁੱਲ੍ਹ 7 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ, ਜਿਸ ਕਰ ਕੇ ਹੁਣ ਨੂਰਪੁਰ ਬੇਦੀ ਖੇਤਰ ਦੇ ਜ਼ੋਨਾਂ ਤੋਂ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ 69 ਉਮੀਦਵਾਰ ਚੋਣ ਮੈਦਾਨ 'ਚ ਰਹਿ ਗਏ ਸਨ | ਉਕਤ ਨਾਮਜ਼ਦਗੀਆਂ ਵਾਪਸ ਲੈਣ ਵਾਲੇੇ 7 ਉਮੀਦਵਾਰਾਂ 'ਚ ਸ਼ਾਮਿਲ ਵੱਖ ਵੱਖ ਪਾਰਟੀਆਂ ਨਾਲ ਸੰਬੰਧਿਤ 6 ਕਵਰਿੰਗ ਉਮੀਦਵਾਰ ਸ਼ਾਮਿਲ ਹਨ | ਜਦ ਕਿ ਸ਼੍ਰੋਮਣੀ ਅਕਾਲੀ ਦੇ ਇਕ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾਣ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ 3 ਉਮੀਦਵਾਰਾਂ ਦੀਆਂ ਦਰਖਾਸਤਾਂ ਪਹਿਲਾਂ ਹੀ ਰੱਦ ਹੋ ਚੁੱਕੀਆਂ ਹਨ, ਜਿਸ ਕਰ ਕੇ ਅਕਾਲੀ ਦਲ ਦੇ ਹੁਣ 17 'ਚੋਂ 13 ਉਮੀਦਵਾਰ ਹੀ ਚੋਣ ਮੈਦਾਨ ਵਿਚ ਰਹਿ ਗਏ ਹਨ | ਦੂਜੀ ਤਰਫ ਨਾਮਜਦਗੀਆਂ ਵਾਪਸ ਲੈਣ ਸੰਬੰਧੀ ਜਾਣਕਾਰੀ ਦਿੰਦਿਆਂ ਐਕਸੀਅਨ ਡ੍ਰੇਨੇਜ਼ ਵਿਭਾਗ ਤੇ ਸਹਾਇਕ ਰਿਟਰਨਿੰਗ ਅਧਿਕਾਰੀ ਅਮਰਿੰਦਰ ਸਿੰਘ ਨੇ ਦੱਸਿਆ ਕਿ ਅੱਜ 6 ਕਵਰਿੰਗ ਉਮੀਦਵਾਰਾਂ ਸਹਿਤ ਅਕਾਲੀ ਦਲ ਦੇ ਇਕ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ ਜਦ ਕਿ ਹੋਰਨਾਂ ਉਮੀਦਵਾਰਾਂ ਨੂੰ ਅੱਜ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ |

ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਬਲਾਕ ਸੰਮਤੀ ਦੇ 11 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਲਏ ਵਾਪਸ ਅਗਲੀ ਖ਼ਬਰ ਸੇਵਾ ਮੁਕਤ ਪੰਚਾਇਤ ਅਫ਼ਸਰ ਅਮਰ ਸਿੰਘ ਸੈਣੀ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।