11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜੀ. ਟੀ. ਯੂ. ਵਲੋਂ ਚੋਣ ਡਿਊਟੀਆਂ ਦੂਰ ਦੁਰਾਡੇ ਲਗਾਉਣ ਦਾ ਵਿਰੋਧ, ਕੱਲ੍ਹ ਡੀ. ਸੀ. ਨੂੰ ਮਿਲੇਗਾ ਵਫ਼ਦ

ਅਜੀਤ ਡੈਸਕ 07-12-2025
ਸ੍ਰੀ ਚਮਕੌਰ ਸਾਹਿਬ, 6 ਦਸੰਬਰ (ਜਗਮੋਹਣ ਸਿੰਘ ਨਾਰੰਗ)-ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਅਧਿਆਪਕਾਂ ਦੀਆਂ ਡਿਊਟੀਆਂ ਦੂਰ ਦੁਰਾਡੇ ਲਗਾਉਣ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ | ਇਸ ਸੰਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਤੇ ਪੈੱ੍ਰਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਜਥੇਬੰਦੀ ਨੂੰ ਭਰੋਸਾ ਦਵਾਇਆ ਸੀ ਕਿ ਚੋਣਾਂ ਵਿਚ ਅਧਿਆਪਕਾਂ ਦੀਆਂ ਡਿਊਟੀਆਂ ਉਨ੍ਹਾਂ ਦੇ ਪਿਤਰੀ ਬਲਾਕ ਵਿਚ ਲਗਾਈਆਂ ਜਾਣਗੀਆਂ ਅਤੇ ਪੰਚਾਇਤੀ ਚੋਣਾਂ ਤੇ ਪਾਰਲੀਮੈਂਟ ਚੋਣਾਂ ਵਿਚ ਅਜਿਹਾ ਵਾਪਰਿਆ ਵੀ, ਪਰ ਹੁਣ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਚੋਣ ਡਿਊਟੀਆਂ ਦੂਰ ਦੁਰਾਡੇ ਲਗਾ ਕੇ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨਾ ਅਤਿ ਨਿੰਦਣਯੋਗ ਹੈ | ਅਧਿਆਪਕ ਆਗੂਆਂ ਨੇ ਕਿਹਾ ਕਿ ਸਰਦੀ ਦਾ ਮੌਸਮ ਹੈ ਤੇ ਮਹਿਲਾ ਅਧਿਆਪਕਾਂ ਨੂੰ ਦੂਰ ਦੁਰਾਡੇ ਲਗਾਈਆਂ ਡਿਊਟੀਆਂ ਕਰਨ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਬੀ. ਐਲ. ਓਜ਼ ਦੀ ਡਿਊਟੀ ਕਰ ਰਹੇ ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਦੀ ਮੰਗ ਕੀਤੀ | ਉਨ੍ਹਾਂ ਦੱਸਿਆ ਕਿ 8 ਦਸੰਬਰ ਨੂੰ ਸਾਂਝੇ ਅਧਿਆਪਕ ਮੋਰਚੇ ਦਾ ਇਕ ਵਫ਼ਦ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮਿਲ ਕੇ ਆਪਣਾ ਵਿਰੋਧ ਦਰਜ ਕਰਵਾਏਗਾ ਤੇ ਡਿਊਟੀਆਂ ਪਿਤਰੀ ਬਲਾਕਾਂ 'ਚ ਲਗਾਉਣ ਲਈ ਮੰਗ ਕਰੇਗਾ | ਅਧਿਆਪਕਾ ਆਗੂਆਂ ਨੇ ਚੋਣ ਕਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਸੰਬੰਧੀ ਪਹਿਲ ਕਦਮੀ ਕਰਕੇ ਚੋਣ ਡਿਊਟੀਆਂ ਅਧਿਆਪਕਾਂ ਦੇ ਪਿਤਰੀ ਬਲਾਕ ਵਿਚ ਲਗਾਉਣ ਦੀ ਅਪੀਲ ਕੀਤੀ ਹੈ | ਇਸ ਮੌਕੇ ਕੁਲਵੀਰ ਸਿੰਘ ਕੰਧੋਲਾ, ਅਵਨੀਤ ਚੱਢਾ, ਗੁਰਚਰਨ ਆਲੋਵਾਲ, ਗੁਰਪ੍ਰੀਤ ਸਿੰਘ ਹੀਰਾ, ਕੁਲਦੀਪ ਸਿੰਘ ਗਿੱਲ, ਅਵਤਾਰ ਸਿੰਘ ਜਵੰਧਾ, ਸੰਜੀਵ ਕੁਮਾਰ ਮੋਠਾਪੁਰ , ਦਵਿੰਦਰ ਸਿੰਘ ਸਮਾਣਾ, ਗੁਰਦੀਪ ਸਿੰਘ ਖਾਬੜਾ, ਰੂਪ ਚੰਦ ਸਲੌਰਾ, ਇੰਦਰਜੀਤ ਸਿੰਘ ਥਲੀ, ਦਵਿੰਦਰ ਸਿੰਘ ਚੁਨੌਲੀ, ਸੁਰਿੰਦਰ ਸਿੰਘ ਚੱਕ ਢੇਰਾ, ਅਸ਼ੋਕ ਕੁਮਾਰ ਨੂਰਪੁਰ, ਵਿਕਾਸ ਸੋਨੀ ਅਨੰਦਪੁਰ ਸਾਹਿਬ, ਅੰਮਿ੍ਤ ਸੈਣੀ ਨੰਗਲ ਆਦਿ ਅਧਿਆਪਕ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਬਲਾਕ ਸੰਮਤੀ ਚੋਣਾਂ ਲਈ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ 15 ਜ਼ੋਨਾਂ ਲਈ 43 ਉਮੀਦਵਾਰ ਚੋਣ ਮੈਦਾਨ ਵਿਚ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਬਲਾਕ ਸੰਮਤੀ ਦੇ 11 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਲਏ ਵਾਪਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।