11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

'ਆਪ' ਉਮੀਦਵਾਰਾਂ ਢਾਹੇ ਤੇ ਜਿੰਦਵੜੀ ਵਲੋਂ ਚੋਣ ਪ੍ਰਚਾਰ ਤੇਜ਼ <br/>

ਪਿੰਡ ਥਲੂਹ ਵਿਖੇ ਚੋਣ ਪ੍ਰਚਾਰ ਕਰਦੇ ਹੋਏ 'ਆਪ' ਉਮੀਦਵਾਰ ਤੇ ਹੋਰ | ਤਸਵੀਰ : ਸ਼ਿਵ ਕੁਮਾਰ ਕਾਲੀਆ <br/> 07-12-2025
ਢੇਰ, 6 ਦਸੰਬਰ (ਸ਼ਿਵ ਕੁਮਾਰ ਕਾਲੀਆ)-ਆਮ ਆਦਮੀ ਪਾਰਟੀ ਵਲੋਂ ਜ਼ੋਨ ਜੜੋਲੀ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜਸਪਾਲ ਸਿੰਘ ਢਾਹੇ ਤੇ ਜਿੰਦਵੜੀ ਜ਼ੋਨ ਤੋਂ ਬਲਾਕ ਸੰਮਤੀ ਉਮੀਦਵਾਰ ਦਲਜੀਤ ਸਿੰਘ ਜਿੰਦਵੜੀ ਵਲੋਂ ਆਪਣਾ ਚੋਣ ਪ੍ਰਚਾਰ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਪਿੰਡ ਥਲੂਹ ਵਿਖੇ ਕਰਵਾਏ ਚੋਣ ਜਲਸੇ 'ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ 'ਆਪ' ਉਮੀਦਵਾਰਾਂ ਨੇ ਕਿਹਾ ਕਿ ਜਦੋਂ ਦੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਦਾ ਹਰ ਵਰਗ ਖ਼ੁਸ਼ ਹੈ | ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਬਦੌਲਤ ਇਲਾਕਾ ਵੱਡੀ ਤਰੱਕੀ ਵੱਲ ਜਾ ਰਿਹਾ ਹੈ ਅਤੇ ਹਰਜੋਤ ਸਿੰਘ ਬੈਂਸ ਇਲਾਕੇ ਦੀ ਖ਼ੁਸ਼ਹਾਲੀ ਲਈ ਦਿਨ ਰਾਤ ਇਕ ਕਰ ਮਿਹਨਤ ਕਰ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ 14 ਦਸੰਬਰ ਨੂੰ ਉਨ੍ਹਾਂ ਦੇ ਹੱਕ ਵਿਚ ਵੋਟ ਪਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣ | ਇਸ ਮੌਕੇ ਸਰਪੰਚ ਭਗਵੰਤ ਸਿੰਘ ਅਟਵਾਲ, ਸਰਪੰਚ ਜਗਮੀਤ ਸਿੰਘ ਬਹਿਲੂ, ਸਰਪੰਚ ਸੁਮਿਤ ਭਾਰਦਵਾਜ ਜਿੰਦਵੜੀ, ਸਾਬਕਾ ਸਰਪੰਚ ਗੁਰਮੁੱਖ ਸਿੰਘ, ਗੁਰਭਾਗ ਸਿੰਘ ਨੰਬਰਦਾਰ ਮਜਾਰੀ, ਸੁਰਿੰਦਰ ਸਿੰਘ ਪੰਚ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਚਰਨ ਕੌਰ ਦੀ ਮੌਤ 'ਤੇ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਪ੍ਰਗਟ ਅਗਲੀ ਖ਼ਬਰ ਦਲਜੀਤ ਸਿੰਘ ਜਿੰਦਵੜੀ ਬਲਾਕ ਸੰਮਤੀ ਜ਼ੋਨ ਜਿੰਦਵੜੀ ਤੋਂ ਉਮੀਦਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।