20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-12-2025

ਨੂਰਪੁਰ ਬੇਦੀ ਬਲਾਕ ਦੀਆਂ ਪੰਚਾਇਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਹੋਈ ਪਹਿਲੀ ਰਿਹਰਸਲ <br/>

ਨੂਰਪੁਰ ਬੇਦੀ ਵਿਖੇ ਚੋਣ ਰਿਹਸਰਲ ਦੌਰਾਨ ਚੋਣ ਅਮਲਾ | ਤਸਵੀਰ : ਢੀਂਡਸਾ <br/> 09-12-2025
ਨੂਰਪੁਰ ਬੇਦੀ, 8 ਦਸੰਬਰ (ਹਰਦੀਪ ਸਿੰਘ ਢੀਂਡਸਾ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨੂਰਪੁਰ ਬੇਦੀ ਵਿਖੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਗਈ | ਪੰਚਾਇਤ ਸੰਮਤੀ ਨੂਰਪੁਰ ਬੇਦੀ ਦੀਆਂ ਚੋਣਾਂ ਦੇ ਰਿਟਰਨਿੰਗ ਅਫ਼ਸਰ (ਖੇਤਰੀ ਟਰਾਂਸਪੋਰਟ ਅਫ਼ਸਰ) ਅਰਸ਼ਦੀਪ ਸਿੰਘ ਦੀ ਅਗਵਾਈ 'ਚ ਕਰਵਾਈ ਗਈ ਚੋਣ ਰਿਹਰਸਲ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਭਾਗ ਲਿਆ | ਇਸ ਮੌਕੇ ਉਚੇਚੇ ਤੌਰ 'ਤੇ ਨਾਇਬ ਤਹਿਸੀਲਦਾਰ ਸੁਨੀਤਾ ਖਿੱਲਨ ਤੇ ਸਹਾਇਕ ਰਿਟਰਨਿੰਗ ਅਧਿਕਾਰੀ ਐਕਸੀਅਨ ਅਮਰਿੰਦਰ ਸਿੰਘ ਨੇ ਵੀ ਸ਼ਮੂਲੀਅਤ ਕੀਤੀ | ਵੱਖ-ਵੱਖ ਪੀ. ਆਰ. ਓਜ਼, ਏ. ਪੀ. ਆਰ. ਓਜ਼ ਤੇ ਪੋਲਿੰਗ ਅਫ਼ਸਰਾਂ ਨੂੰ ਮਾਸਟਰ ਟਰੇਨਰ ਸੁਰਜੀਤ ਸਿੰਘ ਖੱਟੜਾ ਵਲੋਂ ਸਿਖਲਾਈ ਦਿੱਤੀ ਗਈ, ਜਿਸ 'ਚ ਉਨ੍ਹਾਂ ਨੇ ਚੋਣ ਅਮਲੇ ਨੂੰ ਚੋਣਾਂ ਤੋਂ ਪਹਿਲਾਂ ਅਤੇ ਚੋਣ ਵਾਲੇ ਦਿਨ ਕੀਤੇ ਜਾਣ ਵਾਲੇ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਰਿਟਰਨਿੰਗ ਅਫ਼ਸਰ ਅਰਸ਼ਦੀਪ ਸਿੰਘ ਨੇ ਵੀ ਇਨ੍ਹਾਂ ਚੋਣਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ 17 ਸੈਕਟਰ ਅਫਸਰਾਂ ਨਾਲ ਮੀਟਿੰਗ ਕਰਕੇ ਲੋੜੀਦੀਆਂ ਹਦਾਇਤਾਂ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਬਲਾਕ ਵਿਚ ਇਹਨਾਂ ਚੋਣਾਂ ਲਈ 145 ਪੋਲਿੰਗ ਬੂਥ ਬਣਾਏ ਗਏ ਹਨ, ਜਿਸ ਲਈ 175 ਪੋਲਿੰਗ ਪਾਰਟੀਆਂ ਲਗਾਈਆਂ ਗਈਆਂ ਹਨ | ਹਰੇਕ ਪੋਲਿੰਗ ਪਾਰਟੀ 'ਚ 5 ਮੈਂਬਰੀ ਟੀਮ ਲਗਾਈ ਗਈ ਹੈ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੀ ਵੀ ਚੋਣ ਅਧਿਕਾਰੀ ਦੀ ਡਿਊਟੀ ਨਹੀਂ ਕੱਟੀ ਜਾਵੇਗੀ | ਇਸ ਮੌਕੇ ਵੱਖ-ਵੱਖ ਸੈਕਟਰ ਅਫਸਰਾਂ ਨੇ ਵੀ ਆਪਣੇ ਸੁਝਾਓ ਦਿੱਤੇ | ਆਰ. ਓ. ਨੇ ਦੱਸਿਆ ਕਿ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਲਈ ਵੱਖ-ਵੱਖ ਬਕਸਿਆਂ 'ਚ ਵੋਟਾਂ ਪਾਈਆਂ ਜਾਣਗੀਆਂ | ਇਸ ਮੌਕੇ ਸੈਕਟਰ ਅਫਸਰ ਪ੍ਰਲਾਦ ਸਿੰਘ ਪਾਲੀ, ਲੈਕ. ਮਨਜੀਤ ਸਿੰਘ, ਸੰਜੀਵ ਕੁਮਾਰ, ਰੋਹਿਤ ਕੁਮਾਰ, ਰਾਜ ਕੁਮਾਰ, ਹਰਦੀਪ ਸਿੰਘ, ਸੰਜੀਵ ਕੁਮਾਰ ਸੀ. ਐਚ. ਟੀ., ਯੋਗੇਸ਼ ਕੁਮਾਰ, ਹਰਨੇਕ ਸਿੰਘ, ਅਨਿਲ ਕੁਮਾਰ, ਅਮਨ ਕੁਮਾਰ, ਯਸ਼ਕਿਰਨ ਰਾਣਾ, ਦਰਸ਼ਨ ਸਿੰਘ ਲੈਕਚਰਾਰ ਅਤੇ ਸੁਖਪ੍ਰੀਤ ਸਿੰਘ ਲੈਕਚਰਾਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਉਮੀਦਵਾਰ ਬੀਰਦਵਿੰਦਰ ਸਿੰਘ ਬੱਲਾਂ ਵਲੋ ਚੋਣ ਪ੍ਰਚਾਰ ਤੇਜ਼ <br/> ਅਗਲੀ ਖ਼ਬਰ ਭਾਜਪਾ ਉਮੀਦਵਾਰ ਵਿਧੂ ਵਲੋਂ ਚੋਣ ਪ੍ਰਚਾਰ ਤੇਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।