ਸ੍ਰੀ ਚਮਕੌਰ ਸਾਹਿਬ, 9 ਦਸੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਸੰਧੂਆਂ ਦੇ ਜਵਾਹਰ ਨਵੋਦਿਆ ਵਿਦਿਆਲਿਆ 'ਚ ਅਕਾਦਮਿਕ ਸਾਲ 2026-27 ਲਈ ਛੇਵੀਂ ਜਮਾਤ ਵਿਚ ਦਾਖ਼ਲੇ ਲਈ ਦਾਖਲਾ ਪ੍ਰੀਖਿਆ 13 ਦਸੰਬਰ ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਕੇਂਦਰਾਂ 'ਤੇ ਕਰਵਾਈ ਜਾ ਰਹੀ ਹੈ | ਪੰਜਾਬ ਰਾਜ 'ਚ ਆਗਾਮੀ ਚੋਣਾਂ ਦੇ ਕਾਰਨ, ਰੂਪਨਗਰ ਜ਼ਿਲ੍ਹੇ ਦੇ ਦੋ ਬਲਾਕਾਂ, ਨੂਰਪੁਰ ਬੇਦੀ ਬਲਾਕ ਤੇ ਤਖਤਗੜ੍ਹ ਬਲਾਕ ਦੇ ਪ੍ਰੀਖਿਆ ਕੇਂਦਰ ਬਦਲ ਦਿੱਤੇ ਗਏ ਹਨ | ਇਹ ਜਾਣਕਾਰੀ ਪਿ੍ੰਸੀਪਲ ਰਤਨ ਪਾਲ ਗੁਪਤਾ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਦਾ ਪ੍ਰੀਖਿਆ ਕੇਂਦਰ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਨੂਰਪੁਰ ਬੇਦੀ ਵਿਖੇ ਸੀ, ਉਨ੍ਹਾਂ ਨੂੰ ਹੁਣ ਪੀਰ ਬਾਬਾ ਜ਼ਿੰਦਾ ਸ਼ਹੀਦ ਪਬਲਿਕ ਸਕੂਲ, ਸਿੰਘਪੁਰਾ, ਨੂਰਪੁਰ ਬੇਦੀ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਤਖਤਗੜ੍ਹ ਬਲਾਕ ਦੇ ਉਮੀਦਵਾਰਾਂ ਦਾ ਪ੍ਰੀਖਿਆ ਕੇਂਦਰ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਖਤਗੜ੍ਹ ਵਿਖੇ ਸੀ, ਉਨ੍ਹਾਂ ਨੂੰ ਹੁਣ ਮਧੂਬਨ ਵਾਟਿਕਾ ਪਬਲਿਕ ਸਕੂਲ ਤਖਤਗੜ੍ਹ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ | ਸ੍ਰੀ ਅਨੰਦਪੁਰ ਸਾਹਿਬ ਬਲਾਕ ਲਈ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਾਇਆ ਗਿਆ ਹੈ | ਬਾਕੀ ਸਾਰੇ ਬਲਾਕਾਂ ਦੇ ਪ੍ਰੀਖਿਆ ਕੇਂਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ | ਇਸ ਸੰਬੰਧੀ ਵੱਖਰੇ ਤੌਰ 'ਤੇ ਐਡਮਿਟ ਕਾਰਡ ਜਾਰੀ ਨਹੀਂ ਕੀਤੇ ਜਾਣਗੇ |