ਸੁਖਸਾਲ, 9 ਦਸੰਬਰ (ਧਰਮ ਪਾਲ)-ਬਿਭੌਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਭਾਜਪਾ ਉਮੀਦਵਾਰ ਵਿਧੂ ਪਤਨੀ ਦੇਵ ਦੱਤ ਖੇੜਾ ਕਲਮੋਟ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਤੇਜ਼ ਤਰਾਰ ਤੇ ਜ਼ਿਲ੍ਹਾ ਭਾਜਪਾ ਦੇ ਮੁੱਖ ਬੁਲਾਰੇ ਬਲਰਾਮ ਪਰਾਸ਼ਰ ਨੇ ਸ੍ਰੀਮਤੀ ਵਿਧੂ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਅਲੱਗ-ਅਲੱਗ ਪਿੰਡਾਂ ਵਿਚ ਲੋਕਾਂ ਨੂੰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਪ੍ਰਤੀ ਜਾਣੂ ਕਰਵਾਇਆ ਅਤੇ ਭਾਜਪਾ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਅਮਨਦੀਪ ਸੰਜੂ ਸ਼ਰਮਾ ਸਾਬਕਾ ਸਰਪੰਚ, ਜ਼ਿਲ੍ਹਾ ਮੀਤ ਪ੍ਰਧਾਨ ਰਾਮ ਕੁਮਾਰ ਸ਼ਰਮਾ, ਨਰੇਸ਼ ਕੁਮਾਰ, ਨਿਤਿਨ ਬਾਲੀ, ਸੁਰਜੀਤ ਕੌਰ, ਸੋਮਾਂ ਦੇਵੀ, ਤਾਨੀਆ ਸ਼ਰਮਾ, ਕਵੀ ਚੰਚਲ ਆਦਿ ਅਤੇ ਵੱਡੀ ਗਿਣਤੀ 'ਚ ਇਲਾਕੇ ਦੇ ਲੋਕ ਵੀ ਪ੍ਰਚਾਰ ਮੁਹਿੰਮ ਵਿਚ ਹਾਜ਼ਰ ਰਹੇ |