30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਖੈਰਾਬਾਦ 'ਚ ਬੀਬੀ ਚਰਨਜੀਤ ਕੌਰ ਮਲਕਪੁਰ ਦਾ ਚੋਣ ਪ੍ਰਚਾਰ ਤੇਜ਼ <br/>

ਪਿੰਡ ਖੈਰਾਬਾਦ ਵਿਚ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਚਰਨਜੀਤ ਕੌਰ ਮਲਕਪੁਰ ਅਤੇ ਹੋਰ | <br/> 10-12-2025
ਰੂਪਨਗਰ, 9 ਦਸੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੇ ਮੀਆਂਪੁਰ ਜ਼ੋਨ ਤੋਂ ਸ਼ਿਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਚਰਨਜੀਤ ਕੌਰ ਮਲਕਪੁਰ ਨੇ ਪਿੰਡ ਖੈਰਾਬਾਦ ਵਿਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਅਕਾਲੀ ਆਗੂ ਹਰਸੁਖਿੰਦਰ ਸਿੰਘ ਬੋਬੀ ਬੋਲਾ, ਚੌਧਰੀ ਵੇਦ ਪ੍ਰਕਾਸ਼ ਸਾਬਕਾ ਕੌਂਸਲਰ ਰੂਪਨਗਰ, ਲਖਵਿੰਦਰ ਸਿੰਘ, ਅਵਤਾਰ ਸਿੰਘ, ਗੁਰਿੰਦਰ ਸਿੰਘ, ਪਰਮਜੀਤ ਕੌਰ, ਮਨਪ੍ਰੀਤ ਕੌਰ, ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਰੁਪਿੰਦਰ ਸਿੰਘ, ਮਨਜੀਤ ਕੌਰ, ਬਲਵਿੰਦਰ ਕੌਰ, ਸ਼ਹਿਰੀ ਪ੍ਰਧਾਨ ਹਰਜੀਤ ਕੌਰ, ਗੁਰਪ੍ਰੀਤ ਕੌਰ, ਕਿਰਪਾਲ ਸਿੰਘ ਪਾਲਾ, ਧਰਮਿੰਦਰਜੀਤ ਸਿੰਘ, ਵਿਕਾਸ ਠਾਕੁਰ, ਬਿੰਦਰ ਤੇ ਜੀਤਾ ਕੌਰ ਮਲਕਪੁਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਸ਼ਾਮਿਲ ਸਨ | ਅਕਾਲੀ ਆਗੂ ਬੋਬੀ ਬੋਲਾ ਨੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਪਿੰਡ ਖੈਰਾਬਾਦ ਦੀਆਂ ਸਰਕਾਰੀ ਇਮਾਰਤਾਂ 'ਤੇ ਸੱਤਾਧਾਰੀ ਪਾਰਟੀ ਵਲੋਂ ਆਪਣੇ ਝੰਡੇ ਤੇ ਬੈਨਰ ਲਗਾਏ ਜਾ ਰਹੇ ਹਨ, ਜੋ ਚੋਣ ਜ਼ਾਬਤੇ ਦੀ ਸਪੱਸ਼ਟ ਉਲੰਘਣਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਲੋਕ ਇਸ ਬਾਰੇ ਵਿਰੋਧ ਕਰਦੇ ਹਨ ਤਾਂ ਉਨ੍ਹਾਂ ਨੂੰ ਡਰਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ, 'ਸੱਤਾਧਾਰੀ ਪਾਰਟੀ ਵਲੋਂ ਅਜਿਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਲੋਕ ਸੱਚ ਦਾ ਸਾਥ ਦੇ ਰਹੇ ਹਨ | ਇਨ੍ਹਾਂ ਨੂੰ ਅਖ਼ਰਕਾਰ ਮੂੰਹ ਦੀ ਖਾਣੀ ਪਵੇਗੀ |” ਬੋਬੀ ਬੋਲਾ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਚਰਨਜੀਤ ਕੌਰ ਮਲਕਪੁਰ ਨੂੰ ਵੱਖ-ਵੱਖ ਪਿੰਡਾਂ ਵਿਚ ਬੇਹੱਦ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਉਹ ਇਸ ਚੋਣ 'ਚ ਵੱਡੇ ਮਾਰਜਨ ਨਾਲ ਜਿੱਤ ਦਰਜ ਕਰਨਗੇ |

ਪਿਛਲੀ ਖ਼ਬਰ ਲਾਲੀ ਤੇ ਪੰਮਾ ਦੇ ਹੱਕ 'ਚ ਆਬਾਦੀ ਬਾਹਤੀਆਂ 'ਚ ਡੋਰ-ਟੂ-ਡੋਰ ਮੁਹਿੰਮ <br/> ਅਗਲੀ ਖ਼ਬਰ ਬਲਰਾਮ ਪਰਾਸ਼ਰ ਵਲੋਂ ਭਾਜਪਾ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।