13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਖ਼ਾਲਸਾ ਮਾਡਲ ਸਕੂਲ ਭੱਲੜੀ ਵਿਖੇ ਕਰਵਾਇਆ ਸ਼ਹੀਦੀ ਸਮਾਗਮ <br/>

ਅਜੀਤ ਡੈਸਕ 25-12-2025
ਸੁਖਸਾਲ, 24 ਦਸੰਬਰ (ਧਰਮ ਪਾਲ)-ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਵਿਖੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ, ਸਕਿੱਟ ਤੇ ਕਵੀਸ਼ਰੀ ਗਾ ਕੇ ਸ਼ਹੀਦਾਂ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ | ਇਸ ਮੌਕੇ 'ਤੇ ਦਮਦਮੀ ਟਕਸਾਲ ਦੇ ਵਿਦਿਆਰਥੀ ਹਰਦੀਪ ਸਿੰਘ ਸਨੋਲੀ ਮਜਾਰਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਿਛੋੜੇ ਅਤੇ ਸਾਹਿਬਜ਼ਾਦਿਆਂ ਦੀ ਲਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਨੇ ਵੀ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਲੈ ਕੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੱਕ ਬੱਚਿਆਂ ਨੂੰ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਿੱਖ ਧਰਮ ਦੀਆਂ ਉੱਚੀਆਂ ਕਦਰਾਂ ਕੀਮਤਾਂ, ਸਿਦਕ ਅਤੇ ਬਹਾਦਰੀ ਦਾ ਪ੍ਰਤੀਕ ਹੈੈ | ਇਸ ਮੌਕੇ ਉਨ੍ਹਾਂ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਸੰਗੀਤਾ ਸ਼ਰਮਾ, ਬੀਬੀ ਮਨਦੀਪ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਨਗਰ ਕੀਰਤਨ 3 ਨੂੰ ਅਗਲੀ ਖ਼ਬਰ ਏਾਜਲਸ ਵਰਲਡ ਸਕੂਲ ਮੋਰਿੰਡਾ ਨੇ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।