13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਖ਼ਾਲਸਾ ਕਾਲਜ ਵਲੋਂ ਬੀਬੀ ਸ਼ਰਨ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>

ਅਜੀਤ ਡੈਸਕ 25-12-2025
ਸ੍ਰੀ ਚਮਕੌਰ ਸਾਹਿਬ, 24 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ ਡਾ. ਬਲਜੀਤ ਸਿੰਘ ਦੇ ਆਦੇਸ਼ਾਂ ਤੇ ਇਤਿਹਾਸ ਵਿਭਾਗ ਦੇ ਪ੍ਰੋਫੈਸਰ ਹਰਿੰਦਰ ਕੌਰ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦਾਂ ਦੇ ਸਸਕਾਰ ਦੀ ਪਵਿੱਤਰ ਰਸਮ ਨਿਭਾਉਣ ਤੇ ਮੁਗ਼ਲਾਂ ਹੱਥੋਂ ਸ਼ਹਾਦਤ ਦਾ ਜਾਮ ਪੀਣ ਵਾਲ਼ੀ ਸਿੱਖ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਬੀਬੀ ਸ਼ਰਨ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਡਾ: ਬਲਜੀਤ ਸਿੰਘ ਨੇ ਸ਼ਹੀਦ ਬੀਬੀ ਸ਼ਰਨ ਕੌਰ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਇਨ੍ਹਾਂ ਦੀਆਂ ਯਾਦਾਂ ਮਨਾਉਣੀਆਂ ਅਤੇ ਇਤਿਹਾਸ ਨੂੰ ਸਾਂਝਾ ਕਰਨਾ ਇਤਿਹਾਸ ਨੂੰ ਜੁਗਾਂ ਜੁੱਗ ਤੱਕ ਜਿਉਂਦਾਂ ਰੱਖਦਾ ਹੈ | ਇਸ ਮੌਕੇ ਗੁਰਮਤਿ ਵਿਭਾਗ ਦੇ ਪ੍ਰੋਫੈਸਰ ਗੁਰਜਿੰਦਰ ਸਿੰਘ ਵਲੋਂ ਬੀਬੀ ਸ਼ਰਨ ਕੌਰ ਜੀ ਦੇ ਗੁਰਸਿੱਖੀ ਵਾਲ਼ੀ ਜੀਵਨ ਜਾਚ ਤੇ ਸ਼ਹੀਦਾਂ ਦੇ ਸਸਕਾਰ ਦੀ ਜੋਖ਼ਮ ਭਰਪੂਰ ਰਸਮ ਨੂੰ ਨਿਭਾਉਣ ਸਮੇਂ ਦਾ ਬਿਰਤਾਂਤ ਵਿਦਿਆਰਥੀਆਂ ਨਾਲ ਸਾਂਝਾ ਕੀਤਾ ਗਿਆ | ਇਸ ਮੌਕੇ ਡਾ. ਅੰਮਿ੍ਤਾ ਕੌਰ, ਪ੍ਰੋਫ਼ੈਸਰ ਮਧੂ ਡਡਵਾਲ, ਪ੍ਰੋਫ਼ੈਸਰ ਅਰੁਣ ਕੁਮਾਰ ਚੋਪੜਾ, ਪ੍ਰੋਫ਼ੈਸਰ ਸੁਖਵੀਰ ਕੌਰ, ਪ੍ਰੋਫ਼ੈਸਰ ਬਿਕਰਮ ਰਾਣੀ ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ 'ਸਫਰ-ਏ-ਸ਼ਹਾਦਤ' ਪੁੱਜਣ ਮੌਕੇ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਨੂਰਪੁਰ ਬੇਦੀ ਇਲਾਕੇ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਨਗਰ ਕੀਰਤਨ 3 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।