13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਭਾਜਪਾ ਨੰਗਲ 'ਚ 4 ਜਨਵਰੀ ਨੂੰ ਮਨਾਏਗੀ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦਾ ਜਨਮ ਦਿਨ-ਡਾਕਟਰ ਸੁਭਾਸ਼ ਸ਼ਰਮਾ <br/>

ਅਜੀਤ ਡੈਸਕ 25-12-2025
ਨੰਗਲ, 23 ਦਸੰਬਰ (ਪ੍ਰੀਤਮ ਸਿੰਘ ਬਰਾਰੀ)-ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 100ਵੀਂ ਜਯੰਤੀ ਭਾਜਪਾ ਵਲੋਂ 4 ਜਨਵਰੀ ਨੂੰ ਨੰਗਲ ਦੇ ਸਟਾਫ਼ ਕਲੱਬ ਵਿਖੇ ਮਨਾਈ ਜਾਵੇਗੀ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਾਰਟੀ ਦੇ ਰਾਸ਼ਟਰੀ ਆਗੂ ਤਰੁਣ ਚੁੱਘ ਵਰਕਰਾਂ ਨੂੰ ਸੰਬੋਧਨ ਕਰਨਗੇ | ਭਾਜਪਾ ਆਗੂਆਂ ਵਲੋਂ ਇਸ ਸਮਾਗਮ ਵਾਸਤੇ ਭਾਜਪਾ ਵਲੋਂ ਕੀਤੇ ਜਾਣ ਵਾਲੇ ਸਮਾਗਮ ਸਬੰਧੀ ਸਮੁੱਚੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਉਕਤ ਸਮਾਗਮ ਸਬੰਧੀ ਸਬੰਧੀ ਚੱਲ ਰਹੀਆਂ ਤਿਆਰੀਆਂ ਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਵਲੋਂ ਕੀਤਾ ਗਿਆ | ਇਸ ਮੌਕੇ ਉਨਾਂ ਨਾਲ ਡਾ. ਪਰਮਿੰਦਰ ਸ਼ਰਮਾ, ਜਤਿੰਦਰ ਸਿੰਘ ਅਠਵਾਲ, ਹਰਮਨਜੀਤ ਸਿੰਘ ਪਿ੍ੰਸ, ਅਨਿਲ ਸ਼ਰਮਾ, ਮੋਹਿਤ ਸ਼ਰਮਾ, ਮੁਕੇਸ਼ ਸਹੋੜ, ਦਿਨੇਸ਼ ਜੋਸ਼ੀ ਅਤੇ ਕਰਨ ਮਹਨ ਮੌਜੂਦ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਪਿੰਡ ਪੰਜੋਲਾ ਦਾ ਸਰਪੰਚ ਮੁਅੱਤਲ, ਪੰਚਾਇਤੀ ਰਿਕਾਰਡ 'ਚ ਕਟਿੰਗ ਮਾਮਲੇ 'ਚ ਹੋਈ ਕਾਰਵਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।