09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਡਾ. ਚੀਮਾ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ <br/>

ਡਾ. ਚੀਮਾ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਕੀਰਤਨ ਸਰਵਣ ਕਰਦੇ ਹੋਏ | ਤਸਵੀਰ : ਜਗਮੋਹਣ ਸਿੰਘ ਨਾਰੰਗ <br/> 26-12-2025
ਸ੍ਰੀ ਚਮਕੌਰ ਸਾਹਿਬ, 25 ਦਸੰਬਰ (ਜਗਮੋਹਣ ਸਿੰਘ ਨਾਰੰਗ)-ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਵੱਡੇ ਸਾਹਿਬਜ਼ਾਦਿਆਂ ਤੇ ਸ਼ਹੀਦ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਉਨ੍ਹਾਂ ਕੀਰਤਨ ਵੀ ਸਰਵਣ ਕੀਤਾ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਮੱਕੜ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ ਓਵਰਸੀਜ਼ ਇੰਦਰਪਾਲ ਸਿੰਘ ਚੱਢਾ, ਪਿ੍ੰਸੀਪਲ ਰਣਜੀਤ ਸਿੰਘ ਸੰਧੂ, ਸਾਬਕਾ ਕੌਂਸਲਰ ਮਾਸਟਰ ਅਮਰੀਕ ਸਿੰਘ, ਮਨਜੀਤ ਸਿੰਘ ਤੰਬੜ, ਸੇਵਾ ਸਿੰਘ ਗਿਲਕੋ ਵੈਲੀ ਤੇ ਜਸਬੀਰ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |

ਪਿਛਲੀ ਖ਼ਬਰ ਐੱਸ. ਬੀ. ਐੱਸ. ਬੀ. ਐਨ. ਬੀ. ਪਬਲਿਕ ਸਕੂਲ ਟਿੱਬਾ ਨੰਗਲ ਦੀ ਦੋ ਰੋਜ਼ਾ ਸਪੋਰਟਸ ਮੀਟ ਸਮਾਪਤ <br/> ਅਗਲੀ ਖ਼ਬਰ ਡੀ. ਏ. ਵੀ. ਸਕੂਲ ਰੋਪੜ 'ਚ ਐਨ. ਐਸ. ਐਸ. ਕੈਂਪ ਦੇ ਛੇਵੇਂ ਦਿਨ ਨਸ਼ਿਆਂ ਵਿਰੁੱਧ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।