08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਪਿੰਡ ਸਹੇੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਵਿਸ਼ਾਲ ਨਗਰ ਕੀਰਤਨ ਸਜਾਇਆ <br/>

ਗੁਰਦੁਆਰਾ ਸ੍ਰੀ ਰਥ ਸਾਹਿਬ ਸਹੇੜੀ ਤੋਂ ਸਜਾਏ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ | <br/> 26-12-2025
ਮੋਰਿੰਡਾ, 25 ਦਸੰਬਰ (ਤਰਲੋਚਨ ਸਿੰਘ ਕੰਗ)-ਕੌਮ ਦੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਰਥ ਸਾਹਿਬ ਸਹੇੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਲਈ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ, ਜਿਸ 'ਚ ਹਜ਼ਾਰਾਂ ਦੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ | ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਇਹ ਨਗਰ ਕੀਰਤਨ ਲਗਪਗ 3-4 ਕਿੱਲੋਮੀਟਰ ਤੱਕ ਫੈਲਿਆ ਹੁੰਦਾ ਹੈ | ਜਿਸ 'ਚ ਸੰਗਤਾਂ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾ ਨਾਲ ਕੌਮ ਦੇ ਮਹਾਨ ਸ਼ਹੀਦਾਂ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਨਤਮਸਤਕ ਹੁੰਦੀਆਂ ਹਨ | ਨਗਰ ਕੀਰਤਨ ਦੌਰਾਨ ਸ਼ਰਧਾ ਨਾਲ ਸ਼ਰਧਾਲੂਆਂ ਨੇ ਸੇਵਾ ਨਿਭਾਈ ਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਰਾਗੀ ਜਥੇ ਕੀਰਤਨ ਕਰਦੇ ਜਾ ਰਹੇ ਸਨ | ਨਗਰ ਕੀਰਤਨ ਦੇ ਸਵਾਗਤ ਲਈ ਥਾਂ-ਥਾਂ ਸ਼ਰਧਾਲੂਆਂ ਨੇ ਸਵਾਗਤੀ ਗੇਟ ਤੇ ਲੰਗਰ ਲਗਾਏ ਹੋਏ ਸਨ |

ਪਿਛਲੀ ਖ਼ਬਰ ਕਲੱਬ ਨੂੰ ਆਕਸੀਜਨ ਕਨਸਨਟੇਟਰ ਦਿੱਤਾ ਦਾਨ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੀ ਮਿਲੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣ ਦਾ ਯਤਨ ਕਰਾਂਗਾ-ਲਾਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।