12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਅਕਾਲੀ ਦਲ ਹੈ ਪੰਜਾਬ 'ਚ ਸਿਆਸੀ ਬਦਲ-ਐਨ. ਕੇ. ਸ਼ਰਮਾ <br/>

ਅਜੀਤ ਡੈਸਕ 27-12-2025
ਲਾਲੜੂ, 26 ਦਸੰਬਰ (ਰਾਜਬੀਰ ਸਿੰਘ)-ਪੰਜਾਬ ਦੀ ਰਾਜਨੀਤੀ 'ਚ ਅਕਾਲੀ ਦਲ ਮਜ਼ਬੂਤ ਬਦਲ ਵਜੋਂ ਉਭਰਿਆ ਹੈ | ਉਕਤ ਵਿਚਾਰ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਤੇ ਅਕਾਲੀ ਦਲ ਦੇ ਖਜ਼ਾਨਚੀ ਐਨ. ਕੇ. ਸ਼ਰਮਾ ਨੇ ਨੇੜਲੇ ਪਿੰਡ ਧੀਰੇਮਾਜਰਾ 'ਚ ਭਾਜਪਾ ਛੱਡ ਕੇ ਆਏ ਸੇਵਾਮੁਕਤ ਐਕਸੀਅਨ ਫਤਿਹ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਕਾਲੀ ਦਲ 'ਚ ਸ਼ਾਮਿਲ ਕਰਨ ਤੋਂ ਬਾਅਦ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਜ਼ਿਕਰਯੋਗ ਹੈ ਕਿ ਫਤਿਹ ਸਿੰਘ ਨੇ ਹਾਲ ਹੀ 'ਚ ਬਲਾਕ ਸੰਮਤੀ ਦੀਆਂ ਚੋਣਾਂ ਵੀ ਲੜੀਆਂ ਸਨ | ਇਸ ਮੌਕੇ ਸਾਬਕਾ ਵਿਧਾਇਕ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ | ਮੌਜੂਦਾ ਸਰਕਾਰ ਸਿਰਫ ਝੂਠੇ ਐਲਾਨਾਂ ਤੇ ਪ੍ਰਚਾਰ 'ਤੇ ਚੱਲ ਰਹੀ ਹੈ | ਉਨ੍ਹਾਂ ਅਕਾਲੀ ਦਲ 'ਚ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਰੇ ਆਗੂਆਂ ਨੂੰ ਅਕਾਲੀ ਦਲ 'ਚ ਬਣਦਾ ਸਤਿਕਾਰ ਦਿੱਤਾ ਜਾਵੇਗਾ | ਅਕਾਲੀ ਦਲ ਨੇ ਹਮੇਸ਼ਾ ਆਪਣੇ ਵਰਕਰਾਂ ਦਾ ਸਤਿਕਾਰ ਕਰਕੇ ਪਾਰਟੀ ਨੂੰ ਮਜ਼ਬੂਤ ਕੀਤਾ ਹੈ | ਇਸ ਮੌਕੇ ਅਕਾਲੀ ਆਗੂ ਗੁਰਵਿੰਦਰ ਸਿੰਘ, ਸ਼ਿਵਦੇਵ ਸਿੰਘ, ਪਰਮਿੰਦਰ ਗੁੱਡੂ, ਗੁਰਜੀਤ ਸਿੰਘ, ਮਲਕੀਤ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਗੁਰਸੇਵਕ ਸਿੰਘ ਸਮੇਤ ਕਈ ਪਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਧਰਮਗੜ੍ਹ 'ਚ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਯਾਦ 'ਚ ਸਜਾਏ ਦੀਵਾਨ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਬਨੂੰੜ ਤੋਂ ਜਲਾਲਪੁਰ ਸੜਕ ਦਾ ਰੱਖਿਆ ਨੀਂਹ ਪੱਥਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।