11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ <br/>

ਅਜੀਤ ਡੈਸਕ 27-12-2025
ਢੇਰ, 26 ਦਸੰਬਰ (ਸ਼ਿਵ ਕੁਮਾਰ ਕਾਲੀਆ)-ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਰਹਿਨੁਮਾਈ ਅਤੇ ਸਕੂਲ ਦੇ ਅਕਾਦਮਿਕ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਦੇ ਮਾਰਗ ਦਰਸ਼ਨ ਹੇਠ ਚੱਲ ਰਹੇ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸਕੂਲ ਜਿੰਦਵੜੀ ਵਿਖੇ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ ਅਤੇ ਵਿਸ਼ਾਲ ਗੁਰਮਤਿ ਵਿਰਾਗਮਈ ਚੇਤਨਾ ਮਾਰਚ ਪਿੰਡ ਜਿੰਦਵੜੀ ਵਿਖੇ ਕੱਢਿਆ | ਇਸ ਚੇਤਨਾ ਮਾਰਚ ਦੀ ਸਮਾਪਤੀ ਗੁਰਦੁਆਰਾ ਸਾਹਿਬ ਬਾਬਾ ਗੁਰਦਿੱਤਾ ਜੀ ਜਿੰਦਵੜੀ ਵਿਖੇ ਹੋਈ | ਉਪਰੰਤ ਸਕੂਲ 'ਚ ਗੁਰਮਤਿ ਸ਼ਹੀਦੀ ਸਮਾਗਮ ਕਰਵਾਇਆ, ਜਿਸ 'ਚ ਵਿਦਿਆਰਥੀਆਂ ਨੇ ਧਾਰਮਿਕ ਸ਼ਬਦ, ਕਵਿਤਾਵਾਂ, ਕਵੀਸ਼ਰੀਆਂ ਅਤੇ ਭਾਸ਼ਨ ਆਦਿ ਰਾਹੀਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਵਰਣਨ ਕੀਤਾ | ਸਕੂਲ ਦੇ ਅਕਾਦਮਿਕ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਵਲੋਂ ਵੀ ਵਿਦਿਆਰਥੀਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਹੋਇਆਂ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕੀਤਾ | ਸਕੂਲ ਪਿ੍ੰਸੀਪਲ ਵਲੋਂ ਵੀ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿੱਜਦਾ ਕਰਦਿਆਂ ਹੋਇਆਂ ਬੱਚਿਆਂ ਨੂੰ ਲਾਸਾਨੀ ਸ਼ਹਾਦਤ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਅਤੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦੇ ਫ਼ਿਲਮ ਵੀ ਸਕੂਲ ਵਿਚ ਪ੍ਰਾਜੈਕਟ 'ਤੇ ਦਿਖਾਈ ਗਈ | ਗੁਰਮਤਿ ਸਮਾਗਮ ਦੀ ਸਮਾਪਤੀ 'ਤੇ ਅਨੰਦ ਸਾਹਿਬ ਜੀ ਦੀਆਂ ਛੇ ਪੌੜੀਆਂ ਦਾ ਪਾਠ ਕਰਨ ਉਪਰੰਤ ਅਰਦਾਸ ਬੇਨਤੀ ਕਰਨ ਦੇ ਨਾਲ ਕੀਤੀ ਗਈ | ਸਮਾਗਮ ਵਿਚ ਸਕੂਲ ਦਾ ਸਮੁੱਚਾ ਸਟਾਫ਼, ਅਧਿਆਪਕ ਤੇ ਵਿਦਿਆਰਥੀ ਸ਼ਾਮਿਲ ਸਨ | ਸਕੂਲ ਪਿ੍ੰਸੀਪਲ ਵਲੋਂ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਭ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਮੁੰਨੇ ਵਿਖੇ ਦੁਕਾਨਦਾਰਾਂ ਨੇ ਲਸਾਨੀ ਸ਼ਹਾਦਤ ਨੂੰ ਸਮਰਪਿਤ ਚਾਹ ਪਕੌੜਿਆਂ ਦਾ ਲੰਗਰ ਲਗਾਇਆ <br/> ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਸਭਾ ਮੋਰਿੰਡਾ ਨੇ ਲਗਾਇਆ ਲੰਗਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।