11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮੁੰਨੇ ਵਿਖੇ ਦੁਕਾਨਦਾਰਾਂ ਨੇ ਲਸਾਨੀ ਸ਼ਹਾਦਤ ਨੂੰ ਸਮਰਪਿਤ ਚਾਹ ਪਕੌੜਿਆਂ ਦਾ ਲੰਗਰ ਲਗਾਇਆ <br/>

ਅਜੀਤ ਡੈਸਕ 27-12-2025
ਨੂਰਪੁਰ ਬੇਦੀ, 26 ਦਸੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਰੂਪਨਗਰ ਮਾਰਗ 'ਤੇ ਸਥਿਤ ਪਿੰਡ ਮੁੰਨੇ ਦੀ ਮਾਰਕੀਟ ਦੇ ਸਮੂਹ ਦੁਕਾਨਦਾਰਾਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰ ਕੌਰ ਜੀ ਦੀ ਮਹਾਨ ਅਦੁੱਤੀ ਸ਼ਹਾਦਤ ਦੀ ਪਵਿੱਤਰ ਯਾਦ ਚੌਥਾ ਵਿਸ਼ਾਲ ਚਾਹ ਪਕੌੜਿਆਂ ਦਾ ਲੰਗਰ ਲਗਾਇਆ | ਇਸ ਦੌਰਾਨ ਲੰਗਰ ਦੀ ਆਰੰਭਤਾ ਮੌਕੇ ਤੇ ਸਰਪੰਚ ਬਲਜਿੰਦਰ ਸਿੰਘ ਲਾਡੀ, ਜੇ.ਈ. ਚਰਨਜੀਤ ਸਿੰਘ, ਨੰਬਰਦਾਰ ਸੁੱਚਾ ਸਿੰਘ, ਜਸਵੰਤ ਸਿੰਘ ਸੈਣੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਮਨੁੱਖਤਾ ਦੇ ਇਤਿਹਾਸ ਵਿਚ ਅਨੋਖੀ, ਬੇਮਿਸਾਲ ਅਤੇ ਪ੍ਰੇਰਨਾਦਾਇਕ ਮਿਸਾਲ ਹੈ | ਇਸ ਮੌਕੇ ਸਰਪੰਚ ਬਲਜਿੰਦਰ ਲਾਡੀ ਤੇ ਸਮੂਹ ਦੁਕਾਨਦਾਰ ਸੁੱਚਾ ਸਿੰਘ ਨੰਬਰਦਾਰ, ਜੇ. ਈ. ਚਰਨਜੀਤ ਸਿੰਘ, ਹਰਪਾਲ ਸਿੰਘ, ਓਕਾਰ ਸਿੰਘ, ਪਰਮਜੀਤ ਸਿੰਘ, ਕਸ਼ਮੀਰ ਸਿੰਘ ਸੋਨੂੰ, ਸੁਰਿੰਦਰ ਪਾਲ ਸਿੰਘ ਮੂਸਾਪੁਰ, ਤਜਿੰਦਰ ਸਿੰਘ, ਧਰਮ ਸਿੰਘ ਮੁੰਨੇ, ਸੁਰਿੰਦਰ ਸਿੰਘ, ਹਰੀ ਸਿੰਘ ਮੁੰਨੇ ਆਦਿ ਸਮੇਤ ਹੋਰ ਦੁਕਾਨਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਹੋਟਲ ਕਰਮਚਾਰੀਆਂ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 10 ਤੋਂ 12 ਲੋਕਾਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।