11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਯੁੱਧ ਨਸ਼ਿਆਂ ਵਿਰੁੱਧ 300ਵੇਂ ਦਿਨ 84 ਨਸ਼ਾ ਤਸਕਰ ਕਾਬੂ

ਅਜੀਤ ਡੈਸਕ 27-12-2025
ਚੰਡੀਗੜ੍ਹ, 26 ਦਸੰਬਰ (ਅਜੀਤ ਬਿਊਰੋ)-'ਯੁੱਧ ਨਸ਼ਿਆਂ ਵਿਰੁੱਧ' ਨੂੰ ਲਗਾਤਾਰ 300ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ 327 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿਚ 63 ਐਫ. ਆਈ. ਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 300 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,881 ਹੋ ਗਈ ਹੈ | ਛਾਪੇਮਾਰੀ ਦੌਰਾਨ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 2.8 ਕਿਲੋ ਹੈਰੋਇਨ, 1 ਕਿਲੋ ਅਫੀਮ, 518 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 8890 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 64 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 327 ਛਾਪੇ ਮਾਰੇ ਹਨ | ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 360 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ | ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਡੇਰਾਬੱਸੀ ਦੇ ਵਾਰਡ ਨੰ. 3 ਵਿਖੇ ਸਵੱਛ ਭਾਰਤ ਅਭਿਆਨ ਦੀ ਨਿਕਲ ਰਹੀ ਹੈ ਫੂਕ ਅਗਲੀ ਖ਼ਬਰ ਹਲਕਾ ਡੇਰਾਬੱਸੀ ਦੀ ਵਾਰਡਬੰਦੀ ਨਿੱਜੀ ਸਿਆਸੀ ਹਿੱਤਾਂ ਬਦਲੇ ਲੋਕਤੰਤਰ ਦੀ ਬਲੀ-ਐਸ. ਐਮ. ਐਸ. ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।