11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਡੇਰਾਬੱਸੀ ਦੇ ਵਾਰਡ ਨੰ. 3 ਵਿਖੇ ਸਵੱਛ ਭਾਰਤ ਅਭਿਆਨ ਦੀ ਨਿਕਲ ਰਹੀ ਹੈ ਫੂਕ

ਅਜੀਤ ਡੈਸਕ 27-12-2025
ਡੇਰਾਬੱਸੀ, 26 ਦਸੰਬਰ (ਗੁਰਮੀਤ ਸਿੰਘ)-ਡੇਰਾਬੱਸੀ ਨਗਰ ਕੌਂਸਲ ਦੇ ਵਾ. ਨੰ. 3 ਅਧੀਨ ਪੈਂਦੇ ਪਿੰਡ ਮੁਬਾਰਕਪੁਰ-ਮੀਰਪੁਰ ਦੀ ਠਾਠੂ ਕਾਲੋਨੀ ਦੇ ਹਾਲਾਤ ਬਹੁਤ ਹੀ ਤਰਸਯੋਗ ਬਣੇ ਹੋਏ ਹਨ | ਕਾਲੋਨੀ ਵਾਸੀਆਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿੰਡ ਨੂੰ ਨਗਰ ਕੌਂਸਲ ਦੀ ਹਦੂਦ 'ਚ ਸ਼ਾਮਿਲ ਹੋਏ 10 ਸਾਲ ਹੋ ਗਏ ਹਨ, ਪਰ ਅੱਜ ਵੀ ਲੋਕ ਸਾਫ਼-ਸਫ਼ਾਈ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਸਥਾਨਕ ਨਿਵਾਸੀ ਚੀਨਾ ਰਾਮ, ਗੋਰੀ, ਪਾਂਡੇ, ਸੰਜੀਵ ਕੁਮਾਰ ਤੇ ਅਰੁਣ ਸਮੇਤ ਹੋਰਨਾਂ ਵਸਨੀਕਾਂ ਨੇ ਮੌਕੇ ਦੇ ਹਾਲਾਤ ਦਰਸਾਉਂਦਿਆਂ ਕਿਹਾ ਕਿ ਇਥੇ ਨਾਲੀਆਂ 'ਚ ਗੰਦੇ ਪਾਣੀ ਤੇ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਦੂਸ਼ਿਤ ਪਾਣੀ ਗਲੀਆਂ 'ਚ ਜਮ੍ਹਾਂ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿੰਡ ਦੇ ਹਾਲਾਤਾਂ ਸਵੱਛ ਭਾਰਤ ਅਭਿਆਨ ਦੀ ਫੂਕ ਕੱਢਦੇ ਨਜ਼ਰ ਆ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਸੈਂਕੜੇ ਸ਼ਿਕਾਇਤਾਂ ਦੇਣ ਦੇ ਬਾਵਜੂਦ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਉਨ੍ਹਾਂ ਦੀ ਕਾਲੋਨੀ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਦਕਿ ਕੌਂਸਲਰ ਦਾ ਕਹਿਣਾ ਹੈ ਕਿ ਉਸ ਦੇ ਵਿਰੋਧੀ ਪਾਰਟੀ ਨਾਲ ਸੰਬੰਧਤ ਹੋਣ ਕਰਕੇ ਕੌਂਸਲ ਅਧਿਕਾਰੀ ਉਸ ਦੀ ਸੁਣਵਾਈ ਨਹੀਂ ਕਰ ਰਹੇ |
ਲੋਕਾਂ ਨੇ ਕਿਹਾ ਕਿ ਡੇਰਾਬੱਸੀ ਨਗਰ ਕੌਂਸਲ ਸਾਫ਼-ਸੁਥਰੇ ਸ਼ਹਿਰ ਤੇ ਸੁੰਦਰੀਕਰਨ 'ਤੇ ਲੱਖਾਂ ਰੁ. ਖ਼ਰਚ ਕੇ ਪੈਸੇ ਬਰਬਾਦ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਸ਼ਹਿਰ ਦੇ ਕਈ ਵਾਰਡਾਂ 'ਚ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਵਾਰਡ 'ਚ ਤੁਰੰਤ ਸਫ਼ਾਈ ਕਰਵਾਈ ਜਾਵੇ |
ਪਿਛਲੀ ਖ਼ਬਰ ਪੀ. ਜੀ. ਆਈ. ਦੇ ਏ. ਪੀ. ਸੀ. 'ਚ 'ਵੀਰ ਬਾਲ ਦਿਵਸ' ਮਨਾਇਆ <br/> ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ 300ਵੇਂ ਦਿਨ 84 ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।