11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਚੰਡੀਗੜ੍ਹ ਦੇ ਪਿੰਡ ਕਜਹੇੜੀ 'ਚ 5 ਜਨਵਰੀ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ <br/>

ਅਜੀਤ ਡੈਸਕ 27-12-2025
ਚੰਡੀਗੜ੍ਹ, 26 ਦਸੰਬਰ (ਔਜਲਾ)-ਪਿੰਡ ਕਜਹੇੜੀ ਦੀ ਸੰਗਤ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਗੁਰਦੁਆਰਾ ਹਰਿ ਰਾਏ ਸਾਹਿਬ ਵਿਖੇ ਮਨਾਇਆ ਜਾਵੇਗਾ | ਇਸ ਸੰਬੰਧੀ ਗਿਆਨੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਜੀ ਪ੍ਰਕਾਸ਼ ਪੁਰਬ ਸੰਬੰਧੀ 28 ਦਸੰਬਰ ਤੋਂ ਸਵੇਰੇ ਵੇਲੇ ਪ੍ਰਭਾਤ ਫੇਰੀਆਂ ਕਜਹੇੜੀ ਪਿੰਡ 'ਚ ਕੱਢੀਆਂ ਜਾਣਗੀਆਂ, ਜਦਕਿ 4 ਜਨਵਰੀ 2026 ਨੂੰ ਪਿੰਡ ਵਿਚ ਹੀ ਨਗਰ ਕੀਰਤਨ ਸਜਾਇਆ ਜਾਵੇਗਾ | ਗਿਆਨੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਸੰਗਤ ਵਲੋਂ ਅੱਜ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਮਰਪਿਤ ਗੁਰੂ ਕੇ ਲੰਗਰ ਵਾਈ. ਪੀ. ਐਸ. ਚੌਕ 'ਚ ਲਾਏ ਗਏ ਹਨ | ਇਸ ਮੌਕੇ ਮੁੱਖ ਸੇਵਾਦਾਰ ਨਰਾਤਾ ਸਿੰਘ, ਕਿਰਪਾਲ ਸਿੰਘ, ਗੁਰਿੰਦਰ ਸਿੰਘ ਆਦਿ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਾਹਿਤ ਅਕਾਦਮੀ ਵਲੋਂ 2025 ਦਾ ਪੰਜਾਬੀ ਸਾਹਿਤ ਮੁੱਲ ਤੇ ਮੁਲਾਂਕਣ 'ਤੇ ਤਿੰਨ ਰੋਜ਼ਾ ਸੈਮੀਨਾਰ ਦਾ ਆਗਾਜ਼ <br/... ਅਗਲੀ ਖ਼ਬਰ 314 ਕਰੋੜ ਦੀ ਸਹਾਇਤਾ ਨਾਲ ਅਨਾਥ ਤੇ ਆਸ਼ਰਿਤ ਬੱਚਿਆਂ ਦਾ ਭਵਿੱਖ ਮਜ਼ਬੂਤ-ਡਾ. ਬਲਜੀਤ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।