13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਝਿੰਜੜੀ ਵਿਖੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/>

ਪਿੰਡ ਝਿੰਜੜੀ ਵਿਖੇ ਧਾਰਮਿਕ ਸਮਾਗਮ ਦੀ ਸ਼ੁਰੂਆਤ ਕਰਵਾਉਂਦੇ ਹੋਏ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਟੀਮ ਦੇ ਮੈਂਬਰ | ਤਸਵੀਰ : ਵਿੰਦਰਪਾਲ ਝਾਂਡੀਆਂ <br/> 28-12-2025
ਨੂਰਪੁਰ ਬੇਦੀ, 27 ਦਸੰਬਰ (ਵਿੰਦਰਪਾਲ ਝਾਂਡੀਆਂ)-ਪਿੰਡ ਝਿੰਜੜੀ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਭਾਵ ਨਾਲ ਕਰਵਾਇਆ | ਇਸ ਮੌਕੇ ਕਾਫ਼ੀ ਗਿਣਤੀ 'ਚ ਸੰਗਤਾਂ ਨੇ ਸਮਾਗਮ 'ਚ ਸ਼ਿਰਕਤ ਕਰਕੇ ਗੁਰੂ ਸਾਹਿਬਾਨ ਅੱਗੇ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ | ਸਮਾਗਮ ਉਪਰੰਤ ਚਾਹ ਤੇ ਪਕੌੜਿਆਂ ਦਾ ਲੰਗਰ ਲਗਾਇਆ | ਧਾਰਮਿਕ ਸਮਾਗਮ ਦੌਰਾਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਬਲਾਕ ਕੋਆਰਡੀਨੇਟਰ ਬਲਵੀਰ ਚੰਦ ਭੋਲੇਵਾਲ ਤੇ ਬਲਾਕ ਕੋਆਰਡੀਨੇਟਰ ਹਰਵਿੰਦਰ ਸਿੰਘ ਹੈਪੀ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਉਨ੍ਹਾਂ ਨੇ ਸਮੂਹ ਪਿੰਡ ਵਾਸੀਆਂ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਾਨੂੰ ਸੱਚ, ਸਬਰ ਤੇ ਧਰਮ ਦੇ ਮਾਰਗ 'ਤੇ ਤੁਰਨ ਦੀ ਪ੍ਰੇਰਨਾ ਦਿੰਦੀ ਹੈ | ਇਸ ਮੌਕੇ ਲੰਗਰ ਸੇਵਾ 'ਚ ਯੋਗਦਾਨ ਪਾ ਰਹੇ ਬੱਚਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਬੱਚਿਆਂ ਨੂੰ ਕਾਪੀਆਂ, ਪੈਨਸਲਾਂ ਤੇ ਪੈਨ ਭੇਟ ਕਰਕੇ ਉਨ੍ਹਾਂ ਦਾ ਹੌਸਲਾ ਅਫਜ਼ਾਈ ਕੀਤੀ ਗਈ | ਇਸ ਮੌਕੇ ਸਰਪੰਚ ਲਖਵਿੰਦਰ ਸਿੰਘ, ਹਰਵਿੰਦਰ ਸਿੰਘ ਹੈਪੀ, ਸੂਬੇਦਾਰ ਰਾਮ ਪ੍ਰਤਾਪ, ਬਲਵੀਰ ਸਿੰਘ, ਧਰਮਪਾਲ ਸੈਣੀ, ਸੂਬੇਦਾਰ ਭੁਪਿੰਦਰ ਸਿੰਘ, ਧਰਮ ਸਿੰਘ, ਜਤਿੰਦਰ ਸਿੰਘ ਸੈਣੀ, ਯੋਧਾ ਸਿੰਘ ਬਸੀ, ਬਲਦੇਵ ਸਿੰਘ, ਰਘਵੀਰ ਸਿੰਘ, ਇੰਸਪੈਕਟਰ ਹੁਸਨ ਲਾਲ ਸਮੇਤ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਲੈ ਕੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬਾਬਾ ਮਸਤ ਜੀ ਲੋਹਗੜ੍ਹ ਸਿੱਡੇ ਵਾਲਿਆਂ ਦੀ ਸਾਲਾਨਾ ਬਰਸੀ ਦੇ ਸੰਬੰਧ 'ਚ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।