14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ <br/>

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਧਾਰਮਿਕ ਦੀਵਾਨਾਂ 'ਚ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹਜੂਰੀ ਰਾਗੀ ਭਾਈ ਸਤਵਿੰਦਰ ਸਿੰਘ ਦਾ ਜਥਾ ਅਤੇ ਸਜਾਏ ਨਗਰ ਕੀਰਤਨ ਦੀਆਂ ਤਸਵੀਰਾਂ | ਤਸਵੀਰਾਂ : ਕਰਨੈਲ ਸਿੰਘ <br/> 28-12-2025
ਸ੍ਰੀ ਅਨੰਦਪੁਰ ਸਾਹਿਬ, 27 ਦਸੰਬਰ (ਕਰਨੈਲ ਸਿੰਘ)-ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 359ਵਾਂ ਪਾਵਨ ਪ੍ਰਕਾਸ਼ ਪੁਰਬ ਅੱਜ ਪੰਥ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਲਾਕੇ ਦੀ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਇਤਿਹਾਸਕ ਤੇ ਪਾਵਨ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਦੀਵਾਨ ਸਜਾਇਆ, ਜਿਸ 'ਚ ਪੰਥ ਦੇ ਪ੍ਰਸਿੱਧ ਕੀਰਤਨੀ ਭਾਈ ਸਤਵਿੰਦਰ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਵੱਖ ਵੱਖ ਸਕੂਲਾਂ ਭਾਈ ਨੰਦ ਲਾਲ ਪਬਲਿਕ ਸਕੂਲ, ਐਸ. ਜੀ. ਐਸ. ਖ਼ਾਲਸਾ ਸਕੂਲ, ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਆਦਿ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ, ਕਵਿਤਾਵਾਂ ਤੇ ਭਾਸ਼ਨ ਰਾਹੀਂ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ | ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ 'ਚ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਪੁਰਾਤਨ ਰਵਾਇਤਾਂ ਅਨੁਸਾਰ ਸਥਾਨਕ ਐਸ. ਜੀ. ਐਸ. ਖਾਲਸਾ ਸੀ: ਸੈ: ਸਕੂਲ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਅ ਤੋਂ ਹੋਣ ਉਪਰੰਤ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਇਆ | ਨਗਰ ਕੀਤਰਨ ਦੀ ਆਰੰਭਤਾ ਦੀ ਅਰਦਾਸ ਭਾਈ ਗੁਰਮੀਤ ਸਿੰਘ ਗ੍ਰੰਥੀ ਤਖਤ ਸ੍ਰੀ ਕੇਸਗੜ ਸਾਹਿਬ ਵਲੋਂ ਕੀਤੀ ਗਈ | ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਮੁੱਖ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਸਤਵਿੰਦਰ ਸਿੰਘ ਕਥਾ ਵਾਚਕ, ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਅਤੇ ਆਗੂ ਮਨਜਿੰਦਰ ਸਿੰਘ ਬਰਾੜ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਗੁਰ ਇਤਿਹਾਸ ਨਾਲ ਜੋੜਿਆ | ਇਸ ਮੌਕੇ ਭਾਈ ਸੁਖਵਿੰਦਰ ਸਿੰਘ ਸਾਬਕਾ ਕਾਰਜਕਾਰੀ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਸਰਬਜੀਤ ਸਿੰਘ, ਜਥੇਦਾਰ ਸੰਤੋਖ ਸਿੰਘ, ਪਿ੍ੰਸੀਪਲ ਚਰਨਜੀਤ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ ਸੂਚਨਾ ਅਫਸਰ, ਦਵਿੰਦਰ ਸਿੰਘ ਸੂਰੇਵਾਲ, ਇੰਦਰਜੀਤ ਸਿੰਘ ਅਰੋੜਾ, ਪਿ੍ਤਪਾਲ ਸਿੰਘ ਗੰਡਾ (ਦੋਵੇਂ ਪ੍ਰਧਾਨ ਵਪਾਰ ਮੰਡਲ ਸੀ ਅਨੰਦਪੁਰ ਸਾਹਿਬ), ਜਗਨੰਦਨ ਸਿੰਘ ਸੰਧੂ, ਡਾ. ਹਰਮਨਪ੍ਰੀਤ ਸਿੰਘ, ਰਣਜੀਤ ਸਿੰਘ ਐਨ. ਸੀ. ਸੀ. ਅਫਸਰ, ਮਾਤਾ ਗੁਰਚਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਪਿ੍ੰਸੀਪਲ ਸੁਖਪਾਲ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਬਲਵੀਰ ਕੌਰ ਕੌਂਸਲਰ, ਬੀਬੀ ਦਲਜੀਤ ਕੌਰ, ਬੀਬੀ ਹਰਪ੍ਰੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਸਾਰੰਗਪੁਰ ਨੇੜੇ ਸਤਲੁਜ ਦਰਿਆ 'ਚ ਚੱਲ ਰਹੀ ਹੈ ਗੈਰ ਕਾਨੂੰਨੀ ਮਾਈਨਿੰਗ <br/> ਅਗਲੀ ਖ਼ਬਰ ਰੂਪਨਗਰ 'ਚ ਸਰਕਾਰੀ ਜਾਇਦਾਦਾਂ 'ਤੇ ਚੋਰਾਂ ਦੀ ਨਜ਼ਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।