15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਗਿਲਕੋ ਗਰੁੱਪ ਨੇ ਲਗਾਇਆ ਦਸਤਾਰਾਂ ਦਾ ਲੰਗਰ <br/>

ਅਜੀਤ ਡੈਸਕ 28-12-2025
ਖਰੜ, 27 ਦਸੰਬਰ (ਜੰਡਪੁਰੀ)-ਮਾਤਾ ਗੁਜਰ ਕੌਰ ਜੀ ਤੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਗਿਲਕੋ ਗਰੁੱਪ ਦੇ ਐਮ. ਡੀ. ਤੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਦਸਤਾਰਾਂ ਦਾ ਲੰਗਰ ਲਗਾਇਆ | ਇਸ ਮੌਕੇ ਜਿਥੇ ਸੰਗਤਾਂ ਵਿਚਕਾਰ ਦਸਤਾਰਾਂ ਵੰਡੀਆਂ ਗਈਆਂ, ਉਥੇ ਹੀ ਭਾਜਪਾ ਵਲੋਂ ਗੁਰਦੁਆਰਾ ਰੋੜੀ ਸਾਹਿਬ ਵਿਖੇ 'ਵੀਰ ਬਾਲ ਦਿਵਸ' ਮਨਾਇਆ | ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵੀ ਪਾਏ ਗਏ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਜਿਥੇ ਆਪਣੇ ਪਿਤਾ ਗੁਰੂ ਤੇਗ਼ ਬਹਾਦਰ ਜੀ ਨੂੰ ਹਿੰਦੂ ਧਰਮ ਤੇ ਸਮਾਜ ਦੀ ਰਾਖੀ ਲਈ ਆਪਣੇ ਜੀਵਨ ਦਾ ਬਲਿਦਾਨ ਦੇਣ ਵਾਸਤੇ ਪ੍ਰੇਰਿਤ ਕੀਤਾ ਸੀ, ਉਥੇ ਗੁਰੂ ਸਾਹਿਬ ਦੇ ਚਾਰ ਸਾਹਿਬਜ਼ਾਦਿਆਂ ਨੇ ਵੀ ਧਰਮ ਦੀ ਰਾਖੀ ਲਈ ਆਪਣੇ ਜੀਵਨ ਦਾ ਬਲਿਦਾਨ ਦਿੱਤਾ ਸੀ, ਜਿਸ ਦੀ ਦੁਨੀਆਂ 'ਚ ਕਿਧਰੇ ਵੀ ਕੋਈ ਮਿਸਾਲ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਅੱਜ ਸੂਬੇ ਨੂੰ ਬਚਾਉਣ ਲਈ ਸਾਰਿਆਂ ਨੂੰ ਮਿਲ ਕੇ ਗੁਰੂ ਚਰਨਾਂ 'ਚ ਅਰਦਾਸ ਕਰਨੀ ਚਾਹੀਦੀ ਹੈ | ਇਸ ਮੌਕੇ ਰਣਜੀਤ ਸਿੰਘ ਗਿੱਲ ਕਿਹਾ ਹੈ ਕਿ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨੇ ਆਪਣਾ ਖ਼ੂਨ ਡੋਲ ਕੇ ਸਾਨੂੰ ਆਜ਼ਾਦੀ ਤੇ ਵਿਸ਼ੇਸ਼ ਦਰਜਾ ਦਿਵਾਇਆ ਹੈ, ਜਿਸ ਦਾ ਅਸੀਂ ਅੱਜ ਨਿੱਘ ਮਾਣ ਰਹੇ ਹਾਂ | ਉਨ੍ਹਾਂ ਕਿਹਾ ਕਿ ਦਸਤਾਰਾਂ ਦਾ ਲੰਗਰ ਲਗਾ ਕੇ ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਹੈ | ਇਸ ਮੌਕੇ ਭਾਜਪਾ ਸੁਖਵਿੰਦਰ ਸਿੰਘ ਗੋਲਡੀ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਰਾਕੇਸ਼ ਗੁਪਤਾ ਮੰਡਲ ਪ੍ਰਧਾਨ, ਸੁਭਾਸ਼ ਅਗਰਵਾਲ, ਜਗਦੀਪ ਸਿੰਘ ਔਜਲਾ, ਮਨਜੀਤ ਸਿੰਘ ਮੁੰਧੋਂ, ਸਰਬਜੀਤ ਸਿੰਘ ਕਾਦੀਮਾਜਰਾ ਤੇ ਭੁਪਿੰਦਰ ਸਿੰਘ ਕਾਲਾ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ 'ਅਕਾਲ ਸੇਵਾ' ਸੰਸਥਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਪੰਚਕੂਲਾ ਦੇ ਸੈਕਟਰ-6 ਵਿਚਲੇ ਰਿਹਾਇਸ਼ੀ ਖੇਤਰ 'ਚ ਦਾਖ਼ਲ ਹੋਇਆ ਤੇਂਦੂਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।