15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

'ਅਕਾਲ ਸੇਵਾ' ਸੰਸਥਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ <br/>

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੈਂਪ ਦੌਰਾਨ ਖ਼ੂਨਦਾਨੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕਰਦੇ ਹੋਏ ਪਰਵਿੰਦਰ ਸਿੰਘ ਸੋਹਾਣਾ ਤੇ ਪ੍ਰਬੰਧਕ | ਅਜੀਤ ਤਸਵੀਰ <br/> 28-12-2025
ਐੱਸ. ਏ. ਐੱਸ. ਨਗਰ, 27 ਦਸੰਬਰ (ਪ੍ਰੋ. ਅਵਤਾਰ ਸਿੰਘ)-ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 'ਅਕਾਲ ਸੇਵਾ' ਵਲੋਂ ਡੀਪਲਾਸਟ ਚੌਕ ਫੇਜ਼-1 ਮੁਹਾਲੀ ਵਿਖੇ ਖ਼ੂਨਦਾਨ ਕੈਂਪ ਲਗਾਇਆ | ਇਸ ਮੌਕੇ ਪੰਜਾਬ ਯੂਥ ਕਲੱਬ ਵਲੋਂ ਦੋ ਰੋਜ਼ਾ ਗੁਰੂ ਕਾ ਲੰਗਰ ਵੀ ਲਗਾਇਆ | ਸੰਸਥਾ 'ਅਕਾਲ ਸੇਵਾ' ਦੇ ਪ੍ਰਧਾਨ ਤਰਨਪ੍ਰੀਤ ਸਿੰਘ ਧਾਲੀਵਾਲ ਤੇ ਪੰਜਾਬ ਯੂਥ ਕਲੱਬ ਦੇ ਪ੍ਰਧਾਨ ਜਸਕਰਨ ਸਿੰਘ ਕਰਨ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਨੌਜਵਾਨਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕਰਦਿਆਂ ਖ਼ੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ ਤੇ ਉਨ੍ਹਾਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਖ਼ੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਇਕ ਵਿਅਕਤੀ ਵਲੋਂ ਦਾਨ ਕੀਤਾ ਗਿਆ ਖ਼ੂਨ ਕਈ ਕੀਮਤੀ ਜਾਨਾਂ ਬਚਾ ਸਕਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇ ਦੌਰ 'ਚ ਅਕਸਰ ਹਸਪਤਾਲਾਂ 'ਚ ਖ਼ੂਨ ਦੀ ਘਾਟ ਰਹਿੰਦੀ ਹੈ ਅਤੇ ਅਜਿਹੇ ਖ਼ੂਨਦਾਨ ਕੈਂਪ ਸਮਾਜ ਲਈ ਵਰਦਾਨ ਸਾਬਿਤ ਹੁੰਦੇ ਹਨ | ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਸਾਨੂੰ ਸੇਵਾ, ਸਹਿਣਸ਼ੀਲਤਾ, ਤਿਆਗ ਅਤੇ ਪਰਉਪਕਾਰ ਦੀ ਪ੍ਰੇਰਨਾ ਦਿੰਦੀ ਹੈ, ਜਿਸ ਨੂੰ ਅਜਿਹੇ ਸਮਾਜਿਕ ਕਾਰਜਾਂ ਰਾਹੀਂ ਅਮਲ 'ਚ ਲਿਆਉਣਾ ਸਾਡਾ ਨੈਤਿਕ ਫਰਜ਼ ਬਣਦਾ ਹੈ |

ਪਿਛਲੀ ਖ਼ਬਰ ਪੀ. ਜੀ. ਆਈ. ਦੀ ਮੈਡੀਕਲ ਸਾਇੰਸ ਤੇ ਸਿੱਖਿਆ ਲਈ ਦੇਹ ਕੀਤੀ ਦਾਨ ਅਗਲੀ ਖ਼ਬਰ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਗਿਲਕੋ ਗਰੁੱਪ ਨੇ ਲਗਾਇਆ ਦਸਤਾਰਾਂ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।