ਚੋਗਾਵਾਂ, 15 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਬੀ. ਐੱਸ. ਐੱਫ਼. ਇੰਟੈਲੀਜੈਂਸ ਵਿੰਗ ਤੋਂ ਮਿਲੀ ਖੂਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਚੌਕਸ ਬੀ. ਐੱਸ. ਐੱਫ਼. ਜਵਾਨਾਂ ਵਲੋਂ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜਲੇ ਪਿੰਡ ਕੱਕੜ ਦੇ ਇਕ ਖੇਤ 'ਚੋਂ 6 ਕਿਲੋ 250 ਗ੍ਰਾਮ ਹੈਰੋਇਨ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਜੋ ਕਿ ਇਕ ਲੱਕੜ ਦੇ ਹੁੱਕ ਵਾਲੇ ਇਕ ਵੱਡੇ ਪੈਕੇਟ ਵਿਚ ਛੁਪਾਈ ਗਈ ਸੀ | ਬੀ. ਐੱਸ. ਐੱਫ਼. ਦੇ ਜਵਾਨਾਂ ਨੂੰ ਗਸ਼ਤ ਦੌਰਾਨ ਉਕਤ ਵੱਡਾ ਪੈਕਟ ਕੱਕੜ ਨੇੜੇ ਖੇਤਾਂ ਵਿਚੋਂ ਬਰਾਮਦ ਹੋਇਆ | ਜੋ ਪੀਲੀ ਟੇਪ ਨਾਲ ਲਪੇਟਿਆ ਹੋਇਆ ਸੀ | ਜਿਸ ਨੂੰ ਖੋਲਿਆ ਗਿਆ ਤਾਂ ਉਸ ਵਿਚੋਂ 5 ਪੈਕਟ ਕਰੀਬ 6 ਕਿਲੋ 250 ਗ੍ਰਾਮ ਬਰਾਮਦ ਹੋਈ | ਬੀ. ਐੱਸ. ਐੱਫ਼. ਦੇ ਜਵਾਨਾਂ ਵਲੋਂ ਹੈਰੋਇਨ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ | ਇਹ ਬਰਾਮਦਗੀ ਪਾਕਿਸਤਾਨ ਤੋਂ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਬੀ. ਐੱਸ. ਐੱਫ਼. ਦੇ ਅਡੋਲ ਇਰਾਦੇ ਨੂੰ ਉਜਾਗਰ ਕਰਦੀ ਹੈ |