ਕੱਥੂਨੰਗਲ, 15 ਜੁਲਾਈ (ਦਲਵਿੰਦਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਮਜੀਠਾ ਦੇ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਆਪਣੀ ਵਿਦੇਸ਼ ਫੇਰੀ ਤੋਂ ਪਰਤ ਕੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਆਗੂਆਂ ਤੇ ਮੋਹਤਬਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਦੀਆਂ ਕਮੇਟੀਆਂ ਬਨਣ ਵਾਲੀਆਂ ਰਹਿ ਗਈਆਂ ਹਨ ਉਹ ਜਲਦ ਬਣਾ ਕੇ ਭੇਜਣ ਤਾਂ ਜੋ ਇਨ੍ਹਾਂ ਲਿਸਟਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਚੰਡੀਗੜ੍ਹ ਭੇਜਿਆ ਜਾ ਸਕੇ, ਆਪਣੇ ਦਫਤਰ ਕੱਥੂਨੰਗਲ ਵਿਖੇ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਅਸੀਂ ਜਲਦ ਹੀ ਕਮੇਟੀਆਂ ਬਨਾਉਣ ਬਾਅਦ ਇਨ੍ਹਾਂ ਸਾਰੇ ਆਗੂਆਂ ਨਾਲ ਪਿੰਡ ਪਿੰਡ ਜਾ ਕੇ ਮੀਟਿੰਗਾਂ ਕਰਾਂਗੇ ਤੇ ਪਾਰਟੀ ਦੀਆਂ ਨੀਤੀਆਂ ਤੋਂ ਹਰ ਬੂਥ ਪੱਧਰ ਤੱਕ ਜਾਣਕਾਰੀ ਮੁਹੱਈਆ ਕਰਵਾਵਾਂਗੇ, ਸੱਚਰ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕਰ ਲੈਣੇ ਚਾਹੀਦੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਕਾਂਗਰਸ ਮਜੀਠਾ ਦੇ ਪ੍ਰਧਾਨ ਨਵਤੇਜ ਪਾਲ ਸਿੰਘ ਸੋਹੀਆਂ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਤੇ ਕੌਂਸਲਰ ਨਵਦੀਪ ਸਿੰਘ ਮਜੀਠਾ, ਹਰਮਨ ਸਿੰਘ ਗਿੱਲ ਮਜੀਠਾ, ਝਿਲਮਿਲ ਸਿੰਘ ਸਾਧਪੁਰ, ਤਜਿੰਦਰ ਸਿੰਘ ਤਰਫਾਨ, ਸੁਲੱਖਣ ਸਿੰਘ ਕੱਥੂਨੰਗਲ, ਡਾ. ਸੁਖਵਿੰਦਰ ਸਿੰਘ ਰੰਧਾਵਾ, ਡਾ. ਮੋਹਨ ਸਿੰਘ, ਬਲਜੀਤ ਸਿੰਘ ਵਿਰਕ, ਕਿੰਦਾ ਕਲੇਰ ਮਾਂਗਟ, ਜਗਦੀਸ਼ ਟੱਪਰੀਆਂ ਤੇ ਹੋਰ ਵੀ ਆਗੂ ਹਾਜ਼ਰ ਸਨ |