21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਤੇ ਭਲਾਈ ਟਰੱਸਟ ਨੇ 26ਵੇਂ ਚੇਤਨਾ ਮਾਰਚ ਦੇ ਰੂਟ ਪਲਾਨ ਦਾ ਲਿਆ ਜਾਇਜ਼ਾ <br/>

ਅਜੀਤ ਡੈਸਕ 16-07-2025
ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿੱਦਿਅਕ ਅਤੇ ਭਲਾਈ ਟਰੱਸਟ ਵਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 364ਵੇਂ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਮਿਤੀ 4 ਸਤੰਬਰ ਦਿਨ ਵੀਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਹਿਬ ਤੋਂ ਆਰੰਭ ਹੋ ਕੇ ਗੁਰਦਵਾਰਾ ਸੁਲਤਾਨਪੁਰ ਲੋਧੀ ਜਾਣ ਵਾਲੇ 26ਵੇਂ ਚੇਤਨਾ ਮਾਰਚ ਦਾ ਰੂਟ ਪਲਾਨ ਤਿਆਰ ਕਰਨ ਵਾਸਤੇ ਮੀਟਿੰਗ ਕੀਤੀ ਗਈ | ਉਪਰੰਤ ਚੇਅਰਮੈਨ ਜਸਵੰਤ ਸਿੰਘ ਬਾਬੇ ਕਾਰ ਸੇਵਾ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਇਸ ਚੇਅਰਮੈਨ ਕੈਪਟਨ ਸਤਪਾਲ ਸਿੰਘ, ਕੌਮੀ ਜਨਰਲ ਸਕੱਤਰ ਬੇਅੰਤ ਸਿੰਘ ਭਾਂਬਰੀ, ਵਲੋਂ ਅੰਮਿ੍ਤਸਰ ਤੋਂ ਵਾਇਆ ਮਹਿਤਾ ਚੌਂਕ, ਬਾਬਾ ਬਕਾਲਾ ਸਾਹਿਬ, ਜੀ. ਟੀ. ਰੋਡ ਬਾਬਾ ਬਕਾਲਾ ਸਾਹਿਬ ਮੋੜ, ਬਿਆਸ, ਕਰਤਾਰਪੁਰ ਤੋਂ ਗੁਰਦਵਾਰਾ ਸੁਲਤਾਨਪੁਰ ਲੋਧੀ ਤੱਕ ਚੇਤਨਾ ਮਾਰਚ ਦੇ ਜਾਣ ਵਾਲੇ ਸਮੁੱਚੇ ਰਸਤੇ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਬਖਸ਼ੀਸ਼ ਸਿੰਘ ਅਜਨਾਲਾ ਪ੍ਰਧਾਨ ਜ਼ਿਲ੍ਹਾ ਅੰਮਿ੍ਤਸਰ, ਸੁਖਵਿੰਦਰ ਸਿੰਘ ਕਰਤਾਰਪੁਰ ਪ੍ਰਧਾਨ ਜ਼ਿਲ੍ਹਾ ਜਲੰਧਰ, ਹਲਕਾ ਬਾਬਾ ਬਕਾਲਾ ਸਹਿਬ ਪ੍ਰਧਾਨ ਤਰਸੇਮ ਸਿੰਘ ਮੱਟੂ, ਮੁੱਖ ਸਲਾਹਕਾਰ ਸੁਖਵਿੰਦਰ ਸਿੰਘ ਮੱਤੇਵਾਲ, ਮੀਤ ਪ੍ਰਧਾਨ ਦਲਬੀਰ ਸਿੰਘ ਬਾਬਾ ਸਾਵਣ ਸਿੰਘ ਨਗਰ, ਹੀਰਾ ਸਿੰਘ, ਬਲਵਿਦਰ ਸਿੰਘ ਤੇੜੀ, ਰਤਨ ਸਿੰਘ, ਕਾਰਜ ਸਿੰਘ, ਜਰਨੈਲ ਸਿੰਘ, ਸਿਤਾਰਾ ਸਿੰਘ ਅਜਨਾਲਾ, ਬਲਵਿਦਰ ਸਿੰਘ ਕਰਮੂਵਾਲਾ, ਅਵਤਾਰ ਸਿੰਘ ਪ੍ਰਧਾਨ ਯੁਥ ਵਿੰਗ ਤਰਨਤਾਰਨ, ਸੁਰਜੀਤ ਸਿੰਘ, ਮੇਹਰਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ |
ਮਾਡਲ ਤਿਆਰ ਕਰਨ ਵਾਲੇ ਬੱਚਿਆਂ ਦਾ ਕੀਤਾ ਸਨਮਾਨ
ਚੌਂਕ ਮਹਿਤਾ, 15 ਜੁਲਾਈ (ਧਰਮਿੰਦਰ ਸਿੰਘ ਭੰਮਰਾ)-ਗੁਰੂ ਨਾਨਕ ਪਬਲਿਕ ਹਾਈ ਸਕੂਲ ਮਹਿਤਾ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਮਾਡਲ ਤਿਆਰ ਕੀਤੇ | ਉਨ੍ਹਾਂ ਬੱਚਿਆਂ ਨੂੰ ਸਕੂਲ ਮੈਨੇਜਮੈਂਟ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਪਿ੍ੰ: ਸ਼ਾਮ ਲਾਲ ਤੇ ਸਕੂਲ ਮੈਨੇਜਮੈਂਟ ਨੇ ਪਹਿਲੇ ਪੰਜ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵੀਨਾ ਕਮਾਰੀ, ਅਵਤਾਰ ਸਿੰਘ, ਹਰਪ੍ਰੀਤ ਕੌਰ ਅਤੇ ਲਖਵਿੰਦਰ ਕੌਰ ਆਦਿ ਸਮੂਹ ਸਕੂਲ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਲੋਕਾਂ ਨੂੰ 10 ਲੱਖ ਤੱਕ ਸਿਹਤ ਬੀਮਾ ਮੁਫਤ ਮੁਹੱਈਆ ਕਰਵਾਉਣਾ ਸ਼ਲਾਘਾਯੋਗ ਕਦਮ-ਜੱਗਾ ਮਜੀਠਾ <br/> ਅਗਲੀ ਖ਼ਬਰ ਪੀਰ ਬਾਬਾ ਲੱਖ ਦਾਤਾ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।