21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਬੀਮਾ ਸਾਲਾਨਾ ਯੋਜਨਾ ਸ਼ਲਾਘਾਯੋਗ ਕਦਮ-ਵਿਧਾਇਕ ਦਲਬੀਰ ਸਿੰਘ ਟੌਂਗ <br/>

ਅਜੀਤ ਡੈਸਕ 16-07-2025
ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਬੀਮਾ ਸਾਲਾਨਾ ਯੋਜਨਾ ਦੇਣਾ ਨਿਰਸੰਦੇਹ ਸ਼ਲਾਘਾਯੋਗ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਕਰਦਿਆਂ ਕਿਹਾ ਹੈ ਕਿ ਸਰਕਾਰ ਵਲੋਂ 'ਮੁੱਖ ਮੰਤਰੀ ਸਿਹਤ ਯੋਜਨਾ' ਅਧੀਨ ਅਮੀਰ ਅਤੇ ਗਰੀਬ, ਪੇਂਡੂ ਜਾਂ ਸ਼ਹਿਰੀ, ਸਭ ਲਈ ਸਰਕਾਰੀ ਪ੍ਰਾਈਵੇਟ ਹਸਪਤਾਲਾਂ 'ਚ ਇਲਾਜ ਲਈ ਸੂਬੇ ਭਰ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸੁਵਿਧਾ ਦਿੱਤੀ ਗਈ ਹੈ | ਜਿਸ ਕਾਰਨ ਪੂਰੇ ਪੰਜਾਬ ਵਿਚ ਖੁਸ਼ੀ ਦੀ ਲਹਿਰ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਜ: ਬਲਦੇਵ ਸਿੰਘ ਬੋਦੇਵਾਲ, ਬਲਾਕ ਪ੍ਰਧਾਨ ਸਰਵਣ ਸਿੰਘ ਬਲਸਰਾਏ, ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਸਰਪੰਚ ਵਰਿੰਦਰ ਸਿੰਘ ਮਿੱਠੂ ਧੂਲਕਾ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ, ਸਰਪੰਚ ਤੇਜਿੰਦਰ ਸਿੰਘ ਬੱਲ ਬੁਤਾਲਾ, ਸਰਪੰਚ ਸਰਵਿੰਦਰ ਸਿੰਘ ਸੁਧਾਰ, ਸਰਪੰਚ ਜੋਧਾ ਸਿੰਘ ਛਾਪਿਆਂਵਾਲੀ, ਪ੍ਰਧਾਨ ਹੀਰਾ ਸਿੰਘ ਭੱਠੇ ਵਾਲੇ, ਸੰਜੀਵ ਭੰਡਾਰੀ ਰਈਆ, ਪ੍ਰਧਾਨ ਗੁਰਦੇਵ ਸਿੰਘ ਆੜ੍ਹਤੀ, ਸਰਪੰਚ ਜਸਪਾਲ ਸਿੰਘ ਨਰਿੰਜਣਪੁਰ, ਯੋਗਬੀਰ ਸਿੰਘ ਟੌਂਗ, ਲੱਖਾ ਸਿੰਘ ਠੱਠੀਆਂ ਚੱਕੀ ਵਾਲੇ, ਪ੍ਰਧਾਨ ਅਮਰੀਕ ਸਿੰਘ ਠੱਠੀਆਂ, ਵਿਸ਼ਾਲ ਮੰਨਣ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਮੇਲਾ ਰੱਖੜ ਪੁੰਨਿਆਂ ਮੌਕੇ ਕਾਂਗਰਸ ਵਲੋਂ ਹੋਵੇਗੀ ਵਿਸ਼ਾਲ ਕਾਨਫਰੰਸ-ਕੋਆਰਡੀਨੇਟਰ ਨਵਦੀਪ ਸਿੰਘ ਪੰਨੂੰ <br/> ਅਗਲੀ ਖ਼ਬਰ ਜਥੇਦਾਰ ਰੇਸ਼ਮ ਸਿੰਘ ਕਈ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਛੱਡ ਕੇ 'ਆਪ' 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।