ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 9 ਅਗਸਤ ਨੂੰ ਸਲਾਨਾ ਜੋੜ ਮੇਲਾ 'ਰੱਖੜ ਪੁੰਨਿਆਂ' ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਇਕ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸਦੀਆਂ ਤਿਆਰੀਆਂ ਸੰਬੰਧੀ ਅੱਜ ਇੱਥੇ ਗਗਨ ਪੈਲੇਸ ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਵਰਕਰਾਂ ਦੀ ਇਕ ਵਿਸ਼ਾਲ ਮੀਟਿੰਗ ਹੋਈ, ਜੋ ਕਿ ਚੰਗੀ ਖਾਸੀ ਰੈਲੀ ਦਾ ਰੂਪ ਧਾਰਨ ਕਰ ਗਈ | ਇਸ ਮੌਕੇ ਪਾਰਟੀ ਹਾਈਕਮਾਨ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਥਾਪੇ ਗਏ ਕੌਆਰਡੀਨੇਟਰ ਸ: ਨਵਦੀਪ ਸਿੰਘ ਪੰਨੂੰ (ਪ੍ਰਧਾਨ ਨਗਰ ਕੌਂਸਲ ਸ੍ਰੀ ਹਰਿਗੋਬਿੰਦਪੁਰ ਸਾਹਿਬ) ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਹੋਣ ਵਾਲੀ ਕਾਨਫਰੰਸ ਵਿਚ ਸੂਬੇ ਤੋਂ ਇਲਾਵਾ ਕੇਂਦਰੀ ਲੀਡਰਸ਼ਿਪ ਵੀ ਪੁੱਜੇਗੀ | ਇਸ ਮੌਕੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਸ: ਪੰਨੂ ਸਮੇਤ ਪੁੱਜੇ ਆਗੂਆਂ ਦਾ ਧੰਨਵਾਦ ਕੀਤਾ | ਇਸ ਮੌਕੇ ਮੰਚ 'ਤੇ ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਸਵਿੰਦਰ ਸਿੰਘ ਬੱਲ ਬੁਤਾਲਾ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ, ਚੇਅਰਮੈਨ ਬਲਕਾਰ ਸਿੰਘ ਵਡਾਲਾ, ਰਾਜਨ ਸਿੱਧੂ ਬੇਦਾਦਪੁਰ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਜੈਵਿੰਦਰ ਸਿੰਘ ਭੁੱਲਰ ਪ੍ਰਧਾਨ ਸ਼ਹਿਰੀ, ਚੈਂਚਲ ਸਿੰਘ ਭੁੱਲਰ (ਗਗਨ ਪੈਲੇਸ ਵਾਲੇ), ਚੇਅਰਮੈਨ ਨਰਿੰਦਰ ਸਿੰਘ ਢਿੱਲੋਂ ਦੋਲੋਨੰਗਲ, ਮਲੂਕ ਸਿੰਘ ਢਿੱਲੋਂ ਜੱਲੂਵਾਲ, ਚੇਅਰਮੈਨ ਯੁਵਰਾਜ ਸਿੰਘ ਸੋਨੂੰ, ਅਰਸ਼ ਬੱਲ ਬਲਾਕ ਪ੍ਰਧਾਨ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ, ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਗੁਰਦਿਆਲ ਸਿੰਘ ਕੰਗ, ਸਰਪੰਚ ਮਾਸਟਰ ਬਲਜਿੰਦਰ ਸਿੰਘ ਵਡਾਲਾ, ਮੇਜਰ ਸਿੰਘ ਠੱਠੀਆਂ, ਗੁਰਬਿੰਦਰ ਸਿੰਘ ਸਾਹਬੀ ਟਪਿਆਲਾ, ਚੇਅਰਮੈਨ ਨਿਰਵੈਰ ਸਿੰਘ ਸਾਹਬੀ, ਸਰਪੰਚ ਹਰਜਿੰਦਰ ਸਿੰਘ ਜਸਪਾਲ ਆੜ੍ਹਤੀ, ਗੁਰਬਿੰਦਰ ਸਿੰਘ ਸਾਹਬੀ ਕੋਟ ਮਹਿਤਾਬ, ਗੁਰਦੀਪ ਸਿੰਘ ਐਮ.ਸੀ., ਆਦਿ ਨੇ ਵੀ ਮੰਚ ਤੋਂ ਸੰਬੋਧਿਨ ਕੀਤਾ | ਇਸ ਮੌਕੇ ਸ: ਭਲਾਈਪੁਰ ਨੇ ਹਲਕਾ ਬਾਬਾ ਬਕਾਲਾ ਸਾਹਿਬ ਵੱਲੋਂ ਕੌਆਰਡੀਨੇਟਰ ਸ: ਨਵਦੀਪ ਸਿੰਘ ਪੰਨੂੰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਹੈਪੀ ਟੌਂਗ, ਸਰਪੰਚ ਇੰਦਰਜੀਤ ਸਿੰਘ ਸੇਰੋਂ, ਜਸਪਾਲ ਸਿੰਘ ਛਾਪਿਆਂਵਾਲੀ, ਗੁਰਿੰਦਰਬੀਰ ਸਿੰਘ ਗੋਲਡੀ ਮੈਡੀਕਲ ਸਟੋਰ, ਸਰਪੰਚ ਬਲਕਾਰ ਸਿੰਘ ਸਿੰਘਪੁਰਾ, ਬਾਜ ਸਿੰਘ ਭਲਾਈਪੁਰ, ਸਰਪੰਚ ਦਲਬੀਰ ਸਿੰਗ ਸਠਿਆਲਾ, ਸਰਪੰਚ ਬਲਦੇਵ ਸਿੰਘ ਏਕਲਗੱਡਾ, ਸਰਪੰਚ ਮਨਜੀਤ ਸਿੰਘ ਸ਼ਾਹ ਭੋਰਛੀ, ਸਰਬਜੀਤ ਸਿੰਘ ਹਸਨਪੁਰ, ਸਰਪੰਚ ਪ੍ਰਤਾਪ ਸਿੰਘ ਜੋਧੇ, ਸਰਪੰਚ ਸੁਖਦੇਵ ਸਿੰਘ ਝਲਾੜੀ, ਰਤਨ ਸਿੰਘ ਮੈਂਬਰ, ਹਰਜਿੰਦਰ ਸਿੰਘ ਜਿੰਦਾ, ਜਗਦੀਪ ਸਿੰਘ ਮਾਨ, ਰਣਜੀਤ ਸਿੰਘ ਰਾਣਾ ਧੂਲਕਾ, ਜਗਤਾਰ ਸਿੰਘ ਰਈਆ, ਜਸਵਿੰਦਰ ਸਿੰਘ ਭੁੱਲਰ, ਦਿਲਬਾਗ ਸਿੰਘ ਬਾਊ ਆਗੂਆਂ ਨੇ ਹਾਜ਼ਰੀ ਭਰੀ | ਮੰਚ ਸੰਚਾਲਨ ਗੁਰਦਿਆਲ ਸਿੰਘ ਕੰਗ ਬੁਟਾਰੀ ਨੇ ਨਿਭਾਏ |