20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਕੌਂਸਲਰ ਸੁਖਚੈਨ ਸਿੰਘ ਗਿੱਲ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 16-07-2025
ਬਾਬਾ ਬਕਾਲਾ ਸਾਹਿਬ, 15 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪਹਿਲੀ ਵਾਰ ਹੋਂਦ ਵਿਚ ਆਈ ਨਗਰ ਪੰਚਾਇਤ 'ਚ ਅਜ਼ਾਦਾਨਾ ਤੌਰ 'ਤੇ ਜਿੱਤੇ ਕੌਂਸਲਰ ਬਲਜੀਤ ਕੌਰ ਗਿੱਲ (ਸਾ: ਮੈਂਬਰ ਬਲਾਕ ਸੰਮਤੀ) ਦੇ ਪਤੀ ਸ: ਸੁਖਚੈਨ ਸਿੰਘ ਗਿੱਲ (ਸਾ: ਮੈਂਬਰ ਪੰਚਾਇਤ), ਜੋ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਸਨ, ਨੂੰ ਸ਼੍ਰੋਮਣੀ ਅਕਾਲੀ ਦਲ, ਬਾਬਾ ਬਕਾਲਾ ਸਾਹਿਬ ਇਕਾਈ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਹੋਏ ਇਕ ਸਮਾਗਮ ਦੌਰਾਨ ਸ: ਯੁਵਰਾਜ ਸਿੰਘ ਆਰ. ਪੀ. ਐੱਸ. ਅਤੇ ਕੌਂਸਲਰ ਕੁਲਵੰਤ ਸਿੰਘ ਰੰਧਾਵਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਤਸਵੀਰ ਅਤੇ ਸਿਰੋਪਾਓ ਦੇ ਕੇ ਸ: ਗਿੱਲ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੌਂਸਲਰ ਕਰਮ ਸਿੰਘ, ਕੌਂਸਲਰ ਕੁਲਦੀਪ ਸਿੰਘ ਧਾਮੀ, ਅਮਰਜੀਤ ਸਿੰਘ ਸੋਨੂੰ, ਪ੍ਰਤਾਪ ਸਿੰਘ ਸਾਬਕਾ ਮੈਂਬਰ, ਦਲਬੀਰ ਸਿੰਘ, ਪ੍ਰਧਾਨ ਸਵਰਨ ਸਿੰਘ ਕਾਲਾ, ਬਲਜੀਤ ਸਿੰਘ ਮੈਂਬਰ, ਗੁਰਦਿਆਲ ਸਿੰਘ ਪ੍ਰਧਾਨ, ਤੇਜਿੰਦਰ ਸਿੰਘ ਅਠੌਲਾ, ਮਾਸਟਰ ਇਕਬਾਲ ਸਿੰਘ, ਸਰਪੰਚ ਪ੍ਰਭਦਿਆਲ ਸਿੰਘ ਸਰਜਾ, ਸਰਪੰਚ ਤੇਜਿੰਦਰ ਸਿੰਘ ਬੇਰੀਆਣਾ, ਗੁਰਭੇਜ ਸਿੰਘ ਜੱਬੋਵਾਲ, ਪ੍ਰਧਾਨ ਸੰਤੋਖ ਸਿੰਘ, ਯੁਵਰਾਜ ਸਿੰਘ ਆਰ.ਪੀ.ਐਸ., ਗੁਰਜੰਟ ਸਿੰਘ ਪੱਡੇਆਣਾ, ਬਲਜੀਤ ਸਿੰਘ, ਪਵਿੱਤਰ ਸਿੰਘ, ਸੰਤੋਖ ਸਿੰਘ ਸੋਖਾ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਭੀਲੋਵਾਲ ਪੱਕਾ ਵਿਖੇ ਬਾਬਾ ਨਾਗਾ ਦਾ ਸਾਲਾਨਾ ਮੇਲਾ ਮਨਾਇਆ <br/> ਅਗਲੀ ਖ਼ਬਰ ਹਰਪ੍ਰਤਾਪ ਸਿੰਘ ਅਜਨਾਲਾ ਨੇ ਮਿ੍ਤਕ ਆਰੀਅਨ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।