ਅਜਨਾਲਾ, 15 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੀ ਪ੍ਰਧਾਨਗੀ ਹੇਠ ਨਵੇਂ ਰੋਟਰੀ ਕਲੱਬ ਦਾ ਅੰਮਿ੍ਤਸਰ ਹੈਰੀਟੇਜ ਦਾ ਗਠਨ ਕੀਤਾ ਗਿਆ ਹੈ, ਜਿਸ ਨੂੰ ਰੋਟਰੀ ਇੰਟਰਨੈਸ਼ਨਲ ਵਲੋਂ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ | ਇਸ ਕਲੱਬ ਦਾ ਐਡਵੋਕੇਟ ਹਰਪਾਲ ਸਿੰਘ ਨਿੱਝਰ ਨੂੰ ਚਾਰਟਡ ਪ੍ਰਧਾਨ ਚੁਣਿਆ ਗਿਆ ਹੈ | ਆਪਣੀ ਇਸ ਨਵੀਂ ਨਿਯੁਕਤੀ ਲਈ ਕਲੱਬ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਨ ਉਪਰੰਤ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਰੋਟਰੀ ਕਲੱਬ ਅੰਮਿ੍ਤਸਰ ਹੈਰੀਟੇਜ ਦੇ ਚਾਰਟਰ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਨੇ ਦੱਸਿਆ ਕਿ ਨਵੇਂ ਗਠਨ ਕੀਤੇ ਕਲੱਬ ਦਾ ਮੁੱਖ ਮਕਸਦ ਲੋੜਵੰਦਾਂ ਦੀ ਮਦਦ, ਸਮਾਜ ਭਲਾਈ ਦੇ ਕੰਮ, ਵਾਤਾਵਰਨ ਦੀ ਸਾਂਭ ਸੰਭਾਲ ਕਰਨਾ ਹੋਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਅੰਮਿ੍ਤਸਰ ਸਾਹਿਬ ਇੱਕ ਵਿਰਾਸਤੀ ਸ਼ਹਿਰ ਹੈ ਅਤੇ ਇਸ ਦੇ ਨਾਮ ਤੇ ਹੀ ਕਲੱਬ ਦਾ ਨਾਮ ਰੱਖਿਆ ਗਿਆ ਹੈ |