ਰਮਦਾਸ, 15 ਜੁਲਾਈ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵ ਨਿਯੁਕਤ ਵਰਕਿੰਗ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦਾ ਰਮਦਾਸ ਪੁੱਜਣ 'ਤੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ, ਉਪਰੰਤ ਜੋਧ ਸਿੰਘ ਸਮਰਾ ਨੇ ਸਥਾਨਕ 'ਅਜੀਤ' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੇ ਜੋ ਮੈਨੂੰ ਜਿੰਮੇਵਾਰੀ ਦਿੱਤੀ ਹੈ ਉਸ ਨੂੰ ਮੈਂ ਤਨਦੇਹੀ ਨਾਲ ਨਿਭਾਵਾਂਗਾ ਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਾਂਗਾ | ਉਨ੍ਹਾਂ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਾ ਹਾਂ | ਇਸ ਮੌਕੇ ਪੀ. ਏ. ਗੁਰਭੇਜ ਸਿੰਘ ਭੱਟੀ, ਸੀਨੀਅਰ ਅਕਾਲੀ ਆਗੂ ਸੁਰਿੰਦਰਪਾਲ ਕਾਲੀਆ, ਕੌਂਸਲਰ ਤਰਿੰਦਰਸ਼ੇਰ ਸਿੰਘ, ਕੌਂਸਲਰ ਜਗਜੀਤ ਸਿੰਘ, ਇੰਚਾਰਜ ਮਲਵਿੰਦਰ ਸਿੰਘ ਮਿੰਟੂ, ਰਣਜੋਧ ਸਿੰਘ ਰੰਧਾਵਾ, ਸਾਬਕਾ ਕੌਂਸਲਰ ਜੋਗਿੰਦਰ ਸਿੰਘ, ਅਮਰਜੀਤ ਸਿੰਘ ਰੰਧਾਵਾ, ਨੰਬਰਦਾਰ ਕਰਨਬੀਰ ਸਿੰਘ, ਸਾਬਕਾ ਸਰਪੰਚ ਰਾਜਬੀਰ ਸਿੰਘ ਬਾਉਲੀ, ਸਾਬਕਾ ਸਰਪੰਚ ਜਸਪਾਲ ਸਿੰਘ ਮੰਦਰਾਵਾਲ, ਸਾਬਕਾ ਸਰਪੰਚ ਇੰਦਰਜੀਤ ਸਿੰਘ ਨਿਸੋਕੇ, ਫੌਜੀ ਅਮਰਜੀਤ ਸਿੰਘ ਰਮਦਾਸ, ਨਿਰਮਲ ਸਿੰਘ ਨੰਗਲ ਸੋਹਲ, ਗੁਰਪ੍ਰੀਤ ਸਿੰਘ ਸੋਨਾ ਪੱਛੀਆ, ਬਾਬਾ ਮਲੂਕ ਸਿੰਘ ਆਦਿ ਮੌਜੂਦ ਸਨ |