20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਤਲਬੀਰ ਗਿੱਲ ਦੀ ਹਲਕਾ ਇੰਚਾਰਜ ਵਜੋਂ ਨਿਯੁਕਤੀ ਨਾਲ ਪਾਰਟੀ ਮਜ਼ਬੂਤੀ ਵੱਲ ਵਧੀ-ਸਿਆਲਕਾ <br/>

ਅਜੀਤ ਡੈਸਕ 16-07-2025
ਟਾਹਲੀ ਸਾਹਿਬ, 15 ਜੁਲਾਈ (ਵਿਨੋਦ ਭੀਲੋਵਾਲ)-'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਧਾਨ ਅਮਨ ਅਰੋੜਾ ਸਮੇਤ ਸਮੁੱਚੀ ਲੀਡਰਸ਼ਿਪ ਵਲੋਂ ਤਲਬੀਰ ਸਿੰਘ ਗਿੱਲ ਨੂੰ ਹਲਕਾ ਮਜੀਠਾ ਦਾ ਇੰਚਾਰਜ ਲਾਉਣ ਦੇ ਫ਼ੈਸਲੇ ਨਾਲ ਮਜੀਠਾ ਹਲਕੇ ਦੀ ਸਥਿਤੀ ਮਜਬੂਤ ਹੋ ਗਈ ਹੈ ਤੇ ਵਿਰੋਧੀਆਂ ਪਾਰਟੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਸੋਚਣ ਲਈ ਮਜਬੂਰ ਹੋ ਗਏ ਹਨ | ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਤੋਂ ਆਪ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਐੱਸ. ਸੀ. ਕਮਿਸ਼ਨ ਪੰਜਾਬ ਤਰਸੇਮ ਸਿੰਘ ਸਿਆਲਕਾ ਨੇ ਤਲਬੀਰ ਗਿੱਲ ਦੀ ਹੋਈ ਨਿਯੁਕਤੀ 'ਤੇ ਖੁਸ਼ੀ ਜਾਹਿਰ ਕਰਦੇ ਹੋਏ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਤਲਬੀਰ ਸਿੰਘ ਗਿੱਲ ਦੇ ਆਉਣ ਨਾਲ ਹਲਕਾ ਮਜੀਠਾ 'ਚ ਆਪ ਪਾਰਟੀ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਹੁਣ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਸਾਲਾਨਾ ਇਲਾਜ ਦੀ ਸਹੂਲਤ ਦੇ ਕੇ ਲੋਕ ਹਿਤੈਸ਼ੀ ਫ਼ੈਸਲਾ ਲਿਆ ਗਿਆ ਹੈ | ਇਸ ਮੌਕੇ ਨਰਿੰਦਰ ਸਿੰਘ ਸਾਬਕਾ ਸਰਪੰਚ ਢੱਡੇ, ਹੁਸਨਪ੍ਰੀਤ ਸਿੰਘ ਸਿਆਲਕਾ, ਮੇਜਰ ਸਿੰਘ ਸਿਆਲਕਾ ਆਦਿ ਨਾਲ ਸਨ |

ਪਿਛਲੀ ਖ਼ਬਰ ਹੜ੍ਹ ਤੋਂ ਬਚਾਅ ਲਈ ਦਰਿਆ ਨੂੰ ਭੇਟ ਕੀਤੀ ਜਾਂਦੀ ਹੈ ਸੋਨੇ ਦੀ ਨੱਥ, ਪੈਸੇ, ਚਾਦਰ ਤੇ ਚੌਲਾਂ ਦੀ ਦੇਗ ਅਗਲੀ ਖ਼ਬਰ ਜੋਧ ਸਿੰਘ ਸਮਰਾ ਦਾ ਅਕਾਲੀ ਵਰਕਰਾਂ ਵਲੋਂ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।