ਰਮਦਾਸ, 16 ਜੁਲਾਈ (ਜਸਵੰਤ ਸਿੰਘ ਵਾਹਲਾ)-ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਕਾਰਕੁੰਨਾਂ ਦੀ ਵਿਸ਼ੇਸ਼ ਇਕੱਤਰਤਾ ਸੈਣੀ ਪੈਲੇਸ ਰਮਦਾਸ ਵਿਖੇ ਬਲਾਕ ਪ੍ਰਧਾਨ ਰਮਦਾਸ ਸਤਨਾਮ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ ਤੇ ਪੁੱਜੇ ਪੰਜਾਬ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਆਖਿਆ ਕਿ ਕਾਰਪੋਰੇਟ ਘਰਾਣਿਆਂ ਦੀ ਸ਼ਹਿ 'ਤੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਬਿਜਲੀ ਦੇ ਸਮਾਰਟ ਮੀਟਰ ਜੋ ਲਗਾਏ ਜਾ ਰਹੇ ਹਨ ਉਸ ਦਾ ਜਥੇਬੰਦੀ ਡੱਟ ਕੇ ਵਿਰੋਧ ਕਰੇਗੀ | ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਇਕਾਈ ਦਾ ਪਿੰਡਾਂ 'ਚ ਗਠਨ ਕੀਤਾ ਜਾਵੇਗਾ ਤੇ ਜਥੇਬੰਦੀ ਵਲੋਂ 17 ਜੁਲਾਈ ਨੂੰ ਪਾਵਰਕਾਮ ਐਕਸੀਅਨ ਅਜਨਾਲਾ ਦੇ ਦਫਤਰ ਵਿਖੇ ਚਿੱਪ ਵਾਲੇ ਮੀਟਰਾਂ ਦੇ ਵਿਰੋਧ 'ਚ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਸੁਖਦੇਵ ਸਿੰਘ ਮੰਗਲੀ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਗਾਲਬ, ਬਲਾਕ ਪ੍ਰਧਾਨ ਬਲਵਿੰਦਰ ਸਿੰਘ, ਸੂਬਾ ਇੰਚਾ: ਹਰਪ੍ਰੀਤ ਸਿੰਘ, ਸੁਬੇਗ ਸਿੰਘ ਤੋਂ ਇਲਾਵਾ ਪ੍ਰਧਾਨ ਹਰਬੰਸ ਲਾਲ ਸੈਣੀ, ਇਕਾਈ ਪ੍ਰਧਾਨ ਸਵਿੰਦਰ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ, ਜੋਗਿੰਦਰ ਸਿੰਘ ਕੰਬੋਜ਼, ਹਰਪਾਲ ਸਿੰਘ ਅਵਾਣ, ਕਾਬਲ ਸਿੰਘ ਹਰਦੋਵਾਲ, ਨੰਬਰਦਾਰ ਫੁੱਲਦੇਵ ਸਿੰਘ, ਨਵਦੀਪ ਸਿੰਘ ਪ੍ਰਧਾਨ, ਗੁਰਭੇਜ ਸਿੰਘ ਆਦਿ ਮੌਜੂਦ ਸਨ |