ਜੇਠੂਵਾਲ, 16 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)-ਬਾਬਾ ਜੀਵਨ ਸਿੰਘ ਸਰਬ ਸਾਂਝੀ ਸੇਵਾ ਸੋਸਾਇਟੀ ਵਲੋਂ ਦਸਮੇਸ਼ ਤਰਨਾ ਦਲ ਦੀ ਰਹਿਨੁਮਾਈ ਹੇਠ ਹਲਕਾ ਜੰਡਿਆਲਾ ਗੁਰੂ ਦੇ ਲੋਕਾਂ ਨੂੰ ਵਲੋਂ ਲੋਕ ਭਲਾਈ ਸਹੂਲਤਾਂ ਲਈ ਜੋ ਕਿ ਹਰ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਲੋਕਾਂ ਨੂੰ ਦਿੱਤੀਆਂ ਜਾਣਗੀਆਂ ਅਤੇ ਇਸ ਸਹੂਲਤਾਂ ਦਾ ਹਰ ਇਕ ਵਰਗ ਨਾਲ ਸੰਬੰਧਿਤ ਲੋਕ ਲਾਭ ਉਠਾ ਸਕਣਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਦਸ਼ਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੀਤ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਬਾਬਾ ਸੋਢੀ ਤੇ ਮਨਜੀਤ ਸਿੰਘ ਨੇ ਕਿਹਾ ਕਿ ਸੁਆਸਟੀ ਦਾ ਮੁੱਖ ਮਕਸਦ ਗਰੀਬ ਦੱਬੇ ਕੁਚਲੇ ਲੋਕਾਂ ਲਈ ਸਹੂਲਤਾਂ ਲੈ ਕੇ ਆਉਣਾ ਹੈ | ਇਸ ਮੌਕੇ ਹਰਵਿੰਦਰ ਸਿੰਘ ਫੌਜੀ, ਜਥੇ. ਕਰਤਾਰ ਸਿੰਘ, ਸਰਪੰਚ ਹਰਜੀਤ ਸਿੰਘ, ਸਤਨਾਮ ਸਿੰਘ, ਸਾਹਿਬ ਸਿੰਘ, ਬਲਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ |