25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬਾਬਾ ਵਧਾਵਾ ਸਿੰਘ ਈਸਾਪੁਰ ਵਾਲਿਆਂ ਦੀ ਸਾਲਾਨਾ ਬਰਸੀ 62 ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ

ਅਜੀਤ ਡੈਸਕ 17-07-2025
ਓਠੀਆਂ, 16 ਜੁਲਾਈ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਈਸਾਪੁਰ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਵਧਾਵਾ ਸਿੰਘ ਦੀ ਸਾਲਾਨਾ ਬਰਸੀ ਸਮੂੰਹ ਪਿੰਡ ਵਾਸੀਆਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 18 ਜੁਲਾਈ 3 ਸਾਵਣ ਦਿਨ ਸ਼ੁਕਰਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਪ੍ਰਬੰਧਕ ਕਮੇਟੀ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਵਲੋਂ ਉਨ੍ਹਾਂ ਦੀਆਂ ਸੁਖਣਾ ਪੂਰੀਆਂ ਹੋਣ 'ਤੇ ਅੱਜ ਵੱਖ-ਵੱਖ ਸ਼ਰਧਾਲੂਆਂ ਵਲੋਂ 62 ਸ੍ਰੀ ਅਖੰਡ ਪਾਠ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਅਤੇ ਜਿਨ੍ਹਾਂ ਦੇ ਭੋਗ 18 ਜੁਲਾਈ ਨੂੰ ਪੈਣ ਉਪਰੰਤ ਦੀਵਾਨ ਹਾਲ ਵਿਚ ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਭਾਈ ਹਰਪ੍ਰੀਤ ਸਿੰਘ, ਕਵਿਸਰੀ ਜਥਾ ਸੋਹੀ ਬ੍ਰਦਰਜ, ਢਾਡੀ ਭਾਈ ਗੱਜਣ ਸਿੰਘ ਗੜਗੱਜ, ਭਾਈ ਸੰਦੀਪ ਸਿੰਘ ਈਸਾਪੁਰ, ਭਾਈ ਹਰਿੰਦਰ ਸਿੰਘ ਕੁੱਲੀ ਵਾਲੇ, ਭਾਈ ਜਸਬੀਰ ਸਿੰਘ ਸੰਗਤ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਸੁਣਾ ਕੇ ਨਿਹਾਲ ਕਰਨਗੇ ਅਤੇ ਸ਼ਾਮ ਨੂੰ 5 ਵਜੇ ਪ੍ਰਸਿੱਧ ਭਲਵਾਨਾਂ ਦੇ ਕੁਸ਼ਤੀ ਮੁਕਾਬਲੇ ਹੋਣਗੇ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਜਾਣਗੇ |
ਪਿਛਲੀ ਖ਼ਬਰ ਮੇਲਾ ਰੱਖੜ ਪੁੰਨਿਆਂ ਨੂੰ ਮੁੱਖ ਰੱਖਦਿਆਂ ਨਗਰ ਪੰਚਾਇਤ ਵਲੋਂ ਜਾਗਰੂਕਤਾ ਰੈਲੀ ਅਗਲੀ ਖ਼ਬਰ ਬਲਦੇਵ ਸਿੰਘ ਕਾਲੇਕੇ ਨੂੰ ਭਰਪੂਰ ਸ਼ਰਧਾਂਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।