25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਮੇਲਾ ਰੱਖੜ ਪੁੰਨਿਆਂ ਨੂੰ ਮੁੱਖ ਰੱਖਦਿਆਂ ਨਗਰ ਪੰਚਾਇਤ ਵਲੋਂ ਜਾਗਰੂਕਤਾ ਰੈਲੀ

ਅਜੀਤ ਡੈਸਕ 17-07-2025
ਬਾਬਾ ਬਕਾਲਾ ਸਾਹਿਬ, 16 ਜੁਲਾਈ (ਰਾਜਨ)-ਅੱਜ ਇੱਥੇ ਇਤਿਹਾਸਕ ਨਗਰੀ ਬਾਬਾ ਬਕਾਲਾ ਸਾਹਿਬ ਵਿਚ ਪ੍ਰਧਾਨ ਸੁਰਜੀਤ ਸਿੰਘ ਕੰਗ, ਸਮੂਹ ਐੱਮ. ਸੀ. ਸਾਹਿਬਾਨ, , ਨਗਰ ਪੰਚਾਇਤ ਸਟਾਫ ਅਤੇ ਸਫਾਈ ਕਰਮਚਾਰੀਆਂ ਵਲੋਂ ਮੇਲਾ ਰੱਖੜ ਪੁੰਨਿਆਂ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚ ਸਫਾਈ ਰੱਖਣ ਲਈ ਇਕ ਜਾਗਰੂਕਤਾ ਰੈਲੀ ਕੱਢੀ ਗਈ | ਨਗਰ ਪੰਚਾਇਤ ਪ੍ਰਧਾਨ ਸ: ਸੁਰਜੀਤ ਸਿੰਘ ਕੰਗ (ਚੇਅਰਮੈਨ ਮਾਰਕੀਟ ਕਮੇਟੀ ਰਈਆ) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਤਿਹਾਸਕ ਗੁਰੂ ਨਗਰੀ ਵਿਚ ਨਗਰ ਪੰਚਾਇਤ 'ਚ ਸਫਾਈ ਅਤੇ ਸਵੱਛਤਾ ਰੱਖਣ ਲਈ ਅਤੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਿ੍ਤ ਕਰਨ ਲਈ ਵਾਈਸ ਪ੍ਰਧਾਨ ਸੁਖਵਿੰਦਰ ਕੌਰ, ਮਨਜਿੰਦਰ ਸਿੰਘ, ਜੈਮਲ ਸਿੰਘ, ਰਵੀ ਸਿੰਘ, ਮਨਜੀਤ ਕੌਰ, ਸੁਖਜੀਤ ਕੌਰ ਕੰਗ, ਰਮਨਦੀਪ ਕੌਰ, ਬਲਜੀਤ ਕੌਰ, ਸਰਬਜੀਤ ਕੌਰ, ਗੁਰਮੀਤ ਕੌਰ (ਸਾਰੇ ਸਮੂਹ ਐੱਮ. ਸੀ.), ਨਗਰ ਪੰਚਾਇਤ ਦਾ ਸਟਾਫ ਇੰਸਪੈਕਟਰ ਦਵਿੰਦਰ ਸਿੰਘ, ਗੁਰਵਿੰਦਰ ਕੌਰ, ਸੁਪਰਵਾਈਜਰ ਵਿਕਰਮਜੀਤ ਸਿੰਘ, ਮੋਟੀਵੇਟਰ ਕਮਲਪ੍ਰੀਤ ਕੌਰ ਅਤੇ ਸਮੂਹ ਸਫਾਈ ਕਰਮਚਾਰੀਆਂ ਵਲੋਂ ਸ਼ਹਿਰ ਵਿਚ ਜਾਗਰੂਕਤਾ ਰੈਲੀ ਕੱਢੀ | ਰੈਲੀ ਉਪਰੰਤ ਸਮੂਹ ਸਫਾਈ ਕਰਮਚਾਰੀਆਂ ਦਾ ਮਾਣ ਸਨਮਾਨ ਕਰਦੇ ਹੋਏ ਉਨ੍ਹਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ | ਇਸ ਮੌਕੇ ਪਰਮਜੀਤ ਸਿੰਘ ਭੁੱਲਰ, ਕੁਲਵੰਤ ਸਿੰਘ ਰੰਧਾਵਾ, ਸੁਖਚੈਨ ਸਿੰਘ ਗਿੱਲ, ਕੁਲਦੀਪ ਸਿੰਘ ਧਾਮੀ, ਕਰਮ ਸਿੰਘ, ਸਰਮੁੱਖ ਸਿੰਘ ਫੌਜੀ, ਜ: ਰੇਸ਼ਮ ਸਿੰਘ, ਸੁਰਿੰਦਰ ਸਿੰਘ ਸੰਧੂ, ਅਰਵਿੰਦਰ ਸਿੰਘ ਸੰਧੂ, ਸੁਖਦੀਪ ਸਿੰਘ ਸੋਨਾ, ਬਲਸ਼ਰਨ ਸਿੰਘ ਜਮਾਲਪੁਰ, ਰਮਨਜੀਤ ਸਿੰਘ ਰਵੀ, ਲੱਖਾ ਸਿੰਘ, ਗੁਰਦਿਆਲ ਸਿੰਘ, ਜਲਵਿੰਦਰ ਸਿੰਘ, ਅਵਤਾਰ ਸਿੰਘ ਵਿਰਕ, ਮਨਜੋਤ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਹੇਠ ਕਿਸਾਨਾਂ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਬਾਬਾ ਵਧਾਵਾ ਸਿੰਘ ਈਸਾਪੁਰ ਵਾਲਿਆਂ ਦੀ ਸਾਲਾਨਾ ਬਰਸੀ 62 ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।