25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਹੇਠ ਕਿਸਾਨਾਂ ਵਲੋਂ ਨਾਅਰੇਬਾਜ਼ੀ

ਅਜੀਤ ਡੈਸਕ 17-07-2025
ਹਰਸਾ ਛੀਨਾ, 16 ਜੁਲਾਈ (ਕੜਿਆਲ)-ਸਥਾਨਕ ਅੱਡਾ ਕੁਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਹੇਠ ਇਕੱਤਰ ਕਿਸਾਨਾਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਅਗਵਾਈ ਹੇਠ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਧਨਵੰਤ ਸਿੰਘ ਖਤਰਾਏ ਕਲਾਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਉਪਜਾਊ ਜ਼ਮੀਨ ਨੂੰ ਧੱਕੇ ਨਾਲ ਹਥਿਆਉਣ ਲਈ ਲਿਆਂਦੀ ਲੈਂਡ ਪੂਲਿੰਗ ਪਾਲਸੀ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਸੱਦੇ ਅਨੁਸਾਰ 30 ਜੁਲਾਈ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ | ਇਸ ਦੌਰਾਨ ਹਾਜ਼ਰ ਕਿਸਾਨਾਂ ਵਲੋਂ ਮਿ੍ਤਕ ਕਿਸਾਨ ਆਗੂ ਸਾਬਕਾ ਸਰਪੰਚ ਜਗਤਾਰ ਸਿੰਘ ਲੱਖੂਵਾਲ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਅਵਤਾਰ ਸਿੰਘ ਛੀਨਾ, ਨੌਜੁਆਨ ਕਿਸਾਨ ਆਗੂ ਗੁਰਿੰਦਰ ਸਿੰਘ ਬਾਠ, ਸੁਖਜੀਤ ਸਿੰਘ ਲੱਲਾ, ਕਾਬਲ ਸਿੰਘ ਛੀਨਾ, ਕੁਲਵੰਤ ਸਿੰਘ ਛਜਲਵੱਡੀ, ਸੁੱਚਾ ਸਿੰਘ ਤੇੜਾ, ਵਿਜੇ ਸ਼ਾਹ ਧਾਰੀਵਾਲ, ਸਾਬਕਾ ਸਰਪੰਚ ਸਾਧਾ ਸਿੰਘ, ਸੁੱਚਾ ਸਿੰਘ ਖਤਰਾਏ ਕਲਾਂ, ਹਰਜਿੰਦਰ ਸਿੰਘ ਭਲਾ ਪਿੰਡ, ਹਰਿੰਦਰ ਸਿੰਘ ਛੀਨਾ, ਰਣਜੀਤ ਸਿੰਘ ਮੁਹਾਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਨਸ਼ੇ ਖ਼ਿਲਾਫ਼ ਬਿਆਸ ਗ੍ਰਾਮ ਪੰਚਾਇਤ ਦਾ ਵੱਡਾ ਫ਼ੈਸਲਾ ਅਗਲੀ ਖ਼ਬਰ ਮੇਲਾ ਰੱਖੜ ਪੁੰਨਿਆਂ ਨੂੰ ਮੁੱਖ ਰੱਖਦਿਆਂ ਨਗਰ ਪੰਚਾਇਤ ਵਲੋਂ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।