06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ 'ਆਪ' ਸਰਕਾਰ ਵਲੋਂ ਸੂਬੇ ਅੰਦਰ ਆਰੰਭੀ ਨਿਰਣਾਇਕ ਲੜਾਈ-ਕੁਲਦੀਪ ਸਿੰਘ ਧਾਲੀਵਾਲ <br/>

ਅਜੀਤ ਡੈਸਕ 18-07-2025
ਅਜਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਨਿਰਣਾਇਕ ਲੜਾਈ ਆਰੰਭੀ ਗਈ ਹੈ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਰਹੱਦੀ ਪਿੰਡ ਸਾਰੰਗਦੇਵ, ਕੋਟਲੀ ਕੋਕਾ ਅਤੇ ਖਾਨਵਾਲ ਵਿਖੇ ਕੀਤੀਆਂ ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਨੇ ਕਿਹਾ ਕਿ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ | ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਬੁਲਡੋਜ਼ਰ ਚਲਾਉਣ ਦੀ ਕੀਤੀ ਜਾ ਰਹੀ ਕਾਰਵਾਈ ਦੀ ਅੱਜ ਤੋਂ ਹਲਕਾ ਅਜਨਾਲਾ ਅੰਦਰ ਵੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਤਹਿਤ ਪਿੰਡ ਭੂਰੇਗਿੱਲ ਵਿਖੇ ਇਕ ਨਸ਼ਾ ਤਸਕਰ ਦੇ ਘਰ ਨੂੰ ਢਹਿ ਢੇਰੀ ਕਰ ਦਿੱਤਾ ਗਿਆ ਹੈ ਤੇ ਇਹ ਕਾਰਵਾਈ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ | ਇਸ ਮੌਕੇ ਬੀ. ਡੀ. ਪੀ. ਓ. ਅਜਨਾਲਾ ਸਿਤਾਰਾ ਸਿੰਘ ਵਿਰਕ, ਡੀ. ਐੱਸ. ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਸਰਪੰਚ ਜਸਜੀਤ ਸਿੰਘ ਬੱਲ ਲੱਭੇ ਦਰਿਆ, ਬਲਾਕ ਪ੍ਰਧਾਨ ਰਘੂ ਸਾਰੰਗਦੇਵ, ਐਡਵੋਕੇਟ ਨਾਨਕ ਸਿੰਘ ਭੱਟੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ 'ਚ ਐੱਨ. ਸੀ. ਸੀ. ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ <br/> ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਹੋਵੇਗੀ ਭਾਰੀ ਕਾਨਫਰੰਸ - ਕੈਨੇਡੀ ਬੁਤਾਲਾ, ਗੁਰਵਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।