ਬਾਬਾ ਬਕਾਲਾ ਸਾਹਿਬ, 18 ਜੁਲਾਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 9 ਅਗਸਤ ਨੂੰ ਸਾਲਾਨਾ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਅੱਜ ਬਾਬਾ ਬਕਾਲਾ ਸਾਹਿਬ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਵਿਚ ਤੂਫਾਨੀ ਦੌਰੇ ਕੀਤੇ ਅਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਅਪੀਲ ਕੀਤੀ | ਅੱਜ ਪਿੰਡ ਧੂਲਕਾ ਵਿਖੇ ਸੰਬੋਧਨ ਕਰਦਿਆਂ ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 9 ਅਗਸਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਯਾਦ ਨੂੰ ਸਮਰਪਿਤ, ਸਾਲਾਨਾ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਮੌਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਸ਼ਾਲ ਕਾਨਫਰੰਸ ਕੀਤੀ ਜਾਵੇਗੀ | ਇਸ ਮੌਕੇ ਨਿਰਮਲ ਸਿੰਘ ਬਿੱਲੂ ਧੂਲਕਾ ਸਰਕਲ ਪ੍ਰਧਾਨ, ਤਰਲੋਚਨ ਸਿੰਘ ਸਾਬਕਾ ਸਰਪੰਚ, ਰਾਮ ਸਿੰਘ, ਆਤਮਾ ਸਿੰਘ, ਗੁਰਿੰਦਰ ਸਿੰਘ, ਹਰਜੀਤ ਸਿੰਘ, ਖਜ਼ਾਨ ਸਿੰਘ, ਅਮਰੀਕ ਸਿੰਘ, ਜਸਵਿੰਦਰ ਸਿੰਘ, ਸੁਖਚੈਨ ਸਿੰਘ ਗਿੱਲ, ਅਵਤਾਰ ਸਿੰਘ, ਗੁਰਬਖਸ਼ ਸਿੰਘ ਹੋਰ ਪਤਵੰਤੇ ਸੱਜਣ ਹਾਜ਼ਰ ਸਨ |